ਬਰਨਾਲੇ ਜ਼ਿਲ੍ਹੇ ਦੇ ਧੌਲਾ ਵਿਖੇ ਸਥਿਤ ਟ੍ਰਾਈਡੈਂਟ ਗਰੁੱਪ ਦੇ ਪਲਾਂਟ 'ਤੇ ਪ੍ਰਦੂਸ਼ਣ ਬੋਰਡ ਦੀ ਛਾਪੇਮਾਰੀ
ਕਮਲਜੀਤ ਸੰਧੂ
ਬਰਨਾਲਾ, 30 ਅਪ੍ਰੈਲ 2026: ਬਰਨਾਲਾ ਦੇ ਪਿੰਡ ਧੌਲਾ ਵਿਖੇ ਸਥਿਤ ਟ੍ਰਾਈਡੈਂਟ ਗਰੁੱਪ ਦੇ ਪਲਾਂਟ 'ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਵੱਡੀ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਫੈਕਟਰੀ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੀ ਹੈ।
ਜ਼ਿਕਰਯੋਗ ਹੈ ਕਿ ਰਜਿੰਦਰ ਗੁਪਤਾ, ਜੋ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਬਣੇ ਸਨ, ਉਹ ਕੁਝ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦੇ ਦਲ ਬਦਲਣ ਤੋਂ ਤੁਰੰਤ ਬਾਅਦ ਹੋਈ ਇਸ ਕਾਰਵਾਈ ਨੂੰ ਸਿਆਸੀ ਹਲਕਿਆਂ ਵਿੱਚ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਅੱਜ ਦੁਪਹਿਰ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਕਰੀਬ 9 ਗੱਡੀਆਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ਵਿਖੇ ਸਥਿਤ ਟ੍ਰਾਈਡੈਂਟ ਫੈਕਟਰੀ ਵਿੱਚ ਦਾਖਲ ਹੋਈਆਂ। ਬੋਰਡ ਦੇ ਉੱਚ ਅਧਿਕਾਰੀਆਂ ਵੱਲੋਂ ਫੈਕਟਰੀ ਦੇ ਅੰਦਰ ਡੂੰਘਾਈ ਨਾਲ ਜਾਂਚ ਕੀਤੀ ਗਈ।
ਫਿਲਹਾਲ ਛਾਪੇਮਾਰੀ ਕਰਨ ਪਹੁੰਚੇ ਕਿਸੇ ਵੀ ਅਧਿਕਾਰੀ ਨੇ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ ਅਤੇ ਉਹ ਮੀਡੀਆ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਸ ਜਾਂਚ ਵਿੱਚ ਕੀ ਤੱਥ ਸਾਹਮਣੇ ਆਉਂਦੇ ਹਨ ਅਤੇ ਫੈਕਟਰੀ 'ਤੇ ਕੀ ਕਾਰਵਾਈ ਕੀਤੀ ਜਾਂਦੀ ਹੈ?
Click to Follow Babushahi Facebook page →