ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, NISD ਅਤੇ ਦੇਸ਼ ਭਗਤ ਯੂਨੀਵਰਸਿਟੀ ਵਿਚਾਲੇ ਇੱਕ MOU 'ਤੇ ਹੋਏ ਹਸਤਾਖਰ - ਸੁਖਵਿੰਦਰ ਬਿੰਦਰਾ
- MOU ਹੋਣ 'ਤੇ ਦੇਸ਼ ਭਗਤ ਯੂਨੀਵਰਸਿਟੀ ਨੇ ਸੁਖਵਿੰਦਰ ਸਿੰਘ ਬਿੰਦਰਾ ਦਾ ਕੀਤਾ ਧੰਨਵਾਦ
ਚੰਡੀਗੜ੍ਹ; 30 ਅਪ੍ਰੈਲ 2026: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਪੰਜਾਬ ਨੇ ਰਾਸ਼ਟਰੀ ਸਮਾਜਿਕ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਲਈ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ, ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ (ਐਨਆਈਐਸਡੀ) ਨਾਲ ਇੱਕ ਸਮਝੌਤਾ ਪੱਤਰ (ਐਮਓਯੂ) 'ਤੇ ਹਸਤਾਖਰ ਕੀਤੇ ਹਨ। ਇਸ ਸਾਂਝੇਦਾਰੀ ਦਾ ਉਦੇਸ਼ ਮੁੱਖ ਰਾਸ਼ਟਰੀ ਮਿਸ਼ਨਾਂ ਅਤੇ ਸਮਾਜਿਕ ਤਰਜੀਹਾਂ ਨਾਲ ਜੁੜੇ ਸਹਿਯੋਗੀ ਪ੍ਰੋਗਰਾਮਾਂ, ਖੋਜ, ਸਿਖਲਾਈ ਅਤੇ ਆਊਟਰੀਚ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨਾ ਹੈ, ਜਿਸ ਵਿੱਚ "ਸਿੱਖਿਅਤ ਭਾਰਤ" ਅਧੀਨ ਸਿੱਖਿਆ-ਅਧਾਰਤ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਅਤੇ "ਸਮਿ੍ਰਧ ਭਾਰਤ" ਰਾਹੀਂ ਆਰਥਿਕ ਉੱਨਤੀ ਸ਼ਾਮਲ ਹੈ।
ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਨੇ ਦੇਸ਼ ਭਗਤ ਯੂਨੀਵਰਸਿਟੀ ਨੂੰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, NISD (ਭਾਰਤ ਸਰਕਾਰ) ਨਾਲ MoU 'ਤੇ ਵਧਾਈਆਂ ਦਿੱਤੀਆਂ ਅਤੇ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ।
ਇਸ ਮੌਕੇ ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ।
ਉਨ੍ਹਾਂ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦ੍ਰਿੜ ਹਨ। ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਦੇ ਰਹਿਣਗੇ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ।
ਅਖੀਰ 'ਚ ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਦਾ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੀ ਮੁਹਿੰਮ ਲਈ ਧੰਨਵਾਦ ਕੀਤਾ।
=
Click to Follow Babushahi Facebook page →