ਯੁੱਧ ਨਸ਼ਿਆਂ ਵਿਰੁੱਧ -- ਜ਼ਿਲ੍ਹਾ ਪੁਲਿਸ ਵੱਲੋਂ 147 ਕੇਸ ਦਰਜ; 217 ਮੁਲਜ਼ਮ ਗ੍ਰਿਫਤਾਰ
ਬਾਬੂਸ਼ਾਹੀ ਬਿਊਰੋ
ਸੰਗਰੂਰ, 01 ਮਈ
ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.04.2026 ਤੋਂ 30.04.2026 ਤਕ ਡਰੱਗ ਦੇ 110 ਮੁਕੱਦਮੇਂ ਦਰਜ ਕਰ ਕੇ 175 ਮੁਲਜ਼ਮਾਂ ਨੂੰ ਕਾਬੂ ਕਰ ਕੇ 843 ਗ੍ਰਾਮ ਹੈਰੋਇਨ, 15 ਕਿੱਲੋ ਭੁੱਕੀ ਚੂਰਾ ਪੋਸਤ, 123 ਗ੍ਰਾਮ ਚਰਸ, 04 ਕਿੱਲੋ 500 ਗ੍ਰਾਮ ਗਾਂਜਾ/ਸੁਲਫਾ, 15 ਨਸ਼ੀਲੇ ਟੀਕੇ ਅਤੇ 3667 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ।
ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 37 ਮੁਕੱਦਮੇ ਦਰਜ ਕਰਕੇ 42 ਮੁਲਜ਼ਮਾਂ ਨੂੰ ਕਾਬੂ ਕਰਕੇ 684.750 ਲੀਟਰ ਸ਼ਰਾਬ ਠੇਕਾ ਦੇਸੀ, 57.750 ਲੀਟਰ ਸ਼ਰਾਬ ਨਜਾਇਜ, 214.500 ਲੀਟਰ ਸ਼ਰਾਬ ਅੰਗਰੇਜ਼ੀ ਅਤੇ 1632 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ।
ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 01 ਮੁਕੱਦਮਾ ਦਰਜ ਕਰ ਕੇ 01 ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ 01 ਦੇਸੀ ਪਿਸਟਲ ਅਤੇ 07 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ।
ਜੂਆ ਐਕਟ ਤਹਿਤ 02 ਮੁਕੱਦਮੇਂ ਦਰਜ ਕਰਕੇ 05 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਪਾਸੋਂ 22,200/- ਰੁਪਏ ਬ੍ਰਾਮਦ ਕਰਾਏ ਗਏ। ਇਸ ਅਰਸੇ ਦੌਰਾਨ 14 ਪੀ.ਓਜ (ਭਗੌੜੇ) ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਤੋਂ ਇਲਾਵਾ ਐਨ.ਡੀ.ਪੀ.ਐਸ ਐਕਟ ਦੇ 42 ਮੁਕੱਦਮਿਆਂ ਵਿੱਚ 03 ਕਿੱਲੋ 542 ਗ੍ਰਾਮ ਹੈਰੋਇਨ, 04 ਕੁਇੰਟਲ 08 ਕਿੱਲੋ 300 ਗ੍ਰਾਮ ਭੂੱਕੀ ਚੂਰਾ ਪੋਸਤ, 01 ਕਿੱਲੋ 680 ਗ੍ਰਾਮ ਗਾਂਜਾ/ਸੁਲਫਾ, 100 ਗ੍ਰਾਮ ਚਰਸ, 30 ਗ੍ਰਾਮ ਨਸ਼ੀਲਾ ਪਾਊਡਰ, 13 ਨਸ਼ੀਲੀਆਂ ਸ਼ੀਸ਼ੀਆਂ ਅਤੇ 8660 ਨਸ਼ੀਲੀਆਂ ਗੋਲੀਆਂ ਤਲਫ ਕਰਵਾਈਆਂ ਗਈਆਂ।
ਥਾਣਾ ਭਵਾਨੀਗੜ੍ਹ ਵੱਲੋਂ 05 ਨਸ਼ਾ ਤਸਕਰਾਂ ਦੀ 2,33,42,000/- ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ ਕਰਵਾਈ ਗਈ। ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਰਿਹਾਇਸ਼ੀ ਮਕਾਨ ਵਿੱਚ ਕੱਚ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਉਸ ਨੂੰ ਅੱਗ ਲਗਾ ਕੇ ਸੁੱਟਣ ਵਾਲੇ 03 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਬ੍ਰਾਮਦ ਕਰਵਾਇਆ ਗਿਆ।
ਥਾਣਾ ਭਵਾਨੀਗੜ੍ਹ ਦੇ ਏਰੀਆ ਵਿੱਚ ਹੋਏ ਅੰਨ੍ਹੇ ਕਤਲ ਨੂੰ ਟਰੇਸ ਕਰਦੇ ਹੋਏ ਡਕੈਤੀ/ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 07 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਉਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਕੈਂਟਰ, ਮੋਟਰਸਾਈਕਲ, ਚੋਰੀਸ਼ੁਦਾ 04 ਪਾਈਪ ਲੋਹਾ, 01 ਡੰਡਾ ਅਤੇ ਮ੍ਰਿਤਕ ਦਾ ਮੋਬਾਈਲ ਫੋਨ ਬ੍ਰਾਮਦ ਕਰਵਾਇਆ ਗਿਆ।
ਲੁੱਟਾਂ-ਖੋਹਾਂ/ਚੋਰੀਆਂ/ਲੜਾਈ-ਝਗੜੇ ਕਰਨ ਵਾਲੇ 24 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾ ਪਾਸੋਂ 03 ਮੋਬਾਈਲ ਫੋਨ ਸਮੇਤ ਚਾਰਜਰ/ਹੈੱਡਫੋਨ, 05 ਮੋਟਰਸਾਈਕਲ, 01 ਟਰੱਕ, 03 ਤਲਵਾਰਾਂ, 20 ਕਿੱਲੋ ਕਣਕ, 02 ਸਿਲੰਡਰ, 21 ਪਲਾਸਟਿਕ ਪਾਈਪ, ਕੇਬਲ ਤਾਰ 452 ਫੁੱਟ, ਅਤੇ 1500/- ਰੁਪਏ ਬ੍ਰਾਮਦ ਕਰਵਾਏ ਗਏ।
ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਅਰਸੇ ਦੌਰਾਨ ਵੱਖ-ਵੱਖ ਗਜ਼ਟਿਡ ਅਫਸਰਾਂ/ਮੁੱਖ ਅਫਸਰਾਂ ਵੱਲੋਂ 149 ਪਿੰਡਾਂ/ਸਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।
Click to Follow Babushahi Facebook page →