ਸਪੀਕਰ ਸੰਧਵਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ! ਬੇਅਦਬੀ ਕਾਨੂੰਨ ਪੰਥ ਨੂੰ ਪ੍ਰਵਾਨ ਨਹੀਂ- ਜਥੇਦਾਰ ਦਾ ਵੱਡਾ ਬਿਆਨ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 3 ਮਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤੇ ਜਾਣ ਨਾਲ ਪੰਥਕ ਅਤੇ ਸਿਆਸੀ ਹਲਕਿਆਂ ਵਿੱਚ ਹਲਚਲ ਮਚ ਗਈ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦਾ ਗਿਆ ਬੇਅਦਬੀ ਵਿਰੁੱਧ ਨਵਾਂ ਕਾਨੂੰਨ ਪੰਥ ਦੀ ਸਹਿਮਤੀ ਤੋਂ ਬਿਨਾਂ ਤਿਆਰ ਕੀਤਾ ਗਿਆ ਹੈ, ਇਸ ਲਈ ਇਹ ਪ੍ਰਵਾਨ ਨਹੀਂ ਹੈ। ਉਨ੍ਹਾਂ ਅਨੁਸਾਰ ਇਸ ਕਾਨੂੰਨ ਵਿੱਚ ਪੰਥਕ ਰਵਾਇਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।
ਸਪੀਕਰ ਸੰਧਵਾਂ ਨੂੰ 8 ਮਈ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ ਤਾਂ ਜੋ ਉਹ ਦੱਸ ਸਕਣ ਕਿ ਇਸ ਪ੍ਰਕਿਰਿਆ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਅੱਖੋਂ-ਓਹਲੇ ਕਿਉਂ ਕੀਤਾ ਗਿਆ।
ਬੇਅਦਬੀ ਵਿਰੁੱਧ ਲਿਆਂਦਾ ਗਿਆ ਇਹ ਕਾਨੂੰਨ ਸਿੱਖਾਂ ਦੇ ਹੱਕ ਵਿੱਚ- 'ਆਪ' ਆਗੂ ਪਾਸੀ
'ਆਪ' ਆਗੂ ਬਿਕਰਮਜੀਤ ਸਿੰਘ ਪਾਸੀ ਨੇ ਕਾਨੂੰਨ ਦਾ ਬਚਾਅ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਲਿਆਂਦਾ ਗਿਆ ਇਹ ਕਾਨੂੰਨ ਸਿੱਖਾਂ ਦੇ ਹੱਕ ਵਿੱਚ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਨੂੰਨ ਨਾਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣਗੀਆਂ ਅਤੇ ਪਿਛਲੀਆਂ ਸਰਕਾਰਾਂ ਵਾਂਗ ਸਿੱਖਾਂ ਨਾਲ ਧੋਖਾ ਨਹੀਂ ਹੋਵੇਗਾ।
Click to Follow Babushahi Facebook page →