ਸੰਦੀਪ ਪਾਠਕ ਦੀ ਪਟੀਸ਼ਨ 'ਤੇ ਹਾਈ ਕੋਰਟ ਵਿੱਚ ਹੋਈ ਸੁਣਵਾਈ, ਪੜ੍ਹੋ ਵੇਰਵਾ
ਰਵੀ ਜੱਖੂ /ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 08 ਮਈ, 2026
ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਬੇਹੱਦ ਅਹਿਮ ਸੁਣਵਾਈ ਕੀਤੀ। ਸੰਦੀਪ ਪਾਠਕ ਨੇ ਅਦਾਲਤ ਵਿੱਚ ਗੁਹਾਰ ਲਗਾਈ ਸੀ ਕਿ ਉਨ੍ਹਾਂ ਵਿਰੁੱਧ ਦਰਜ ਕੀਤੀਆਂ ਗਈਆਂ ਕਥਿਤ ਐਫਆਈਆਰਜ਼ ਦੇ ਵੇਰਵੇ ਜਨਤਕ ਕੀਤੇ ਜਾਣ ਤਾਂ ਜੋ ਉਹ ਆਪਣਾ ਪੱਖ ਰੱਖ ਸਕਣ।
ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਪੁਲਿਸ ਤੋਂ ਨਿਰਦੇਸ਼ ਲੈਣ ਅਤੇ ਸਥਿਤੀ ਸਪੱਸ਼ਟ ਕਰਨ ਲਈ ਅਦਾਲਤ ਤੋਂ ਵਾਧੂ ਸਮਾਂ ਮੰਗਿਆ। ਸਰਕਾਰੀ ਵਕੀਲ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਸੋਮਵਾਰ ਤੱਕ ਪਾਠਕ ਵਿਰੁੱਧ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸੰਦੀਪ ਪਾਠਕ ਨੇ ਦੋਸ਼ ਲਾਇਆ ਹੈ ਕਿ ਰਾਜਨੀਤਿਕ ਬਦਲਾਖੋਰੀ (Political Vendetta) ਕਾਰਨ ਸਰਕਾਰ ਵੱਲੋਂ ਉਨ੍ਹਾਂ ਵਿਰੁੱਧ ਗੁਪਤ ਰੂਪ ਵਿੱਚ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਦੀ ਜਾਣਕਾਰੀ ਉਨ੍ਹਾਂ ਨੂੰ ਨਹੀਂ ਦਿੱਤੀ ਜਾ ਰਹੀ।
- Download Babushahi App
-
-