ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਹਰਮੀਤ ਸਿੰਘ ਕਾਲਕਾ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ
ਸਿੱਖ ਕੌਮ ਦੀ ਸੇਵਾ ਨੂੰ ਦਿੱਤਾ ਵਿਸ਼ੇਸ਼ ਮਾਨ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ 8 ਮਈ,2026
ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਨੇ ਅੱਜ ਇੱਥੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਹਮੇਸ਼ਾਂ ਇਕ ਵੱਡੇ ਭਰਾ ਵਜੋਂ ਦਿੱਲੀ ਸਰਕਾਰ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕੀਤਾ ਹੈ ਅਤੇ ਸਾਂਝੇ ਯਤਨਾਂ ਰਾਹੀਂ ਸਮਾਜਿਕ ਤੇ ਧਾਰਮਿਕ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ।
ਮੁੱਖ ਮੰਤਰੀ ਰੇਖਾ ਗੁਪਤਾ ਨੇ ਪਿਛਲੇ ਸਾਲ ਮਨਾਏ ਗਏ ਸਿੱਖਾਂ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਮਾਗਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹਨਾਂ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ ਨੂੰ ਨੇੜਿਓਂ ਵੇਖਣ ਦਾ ਮੌਕਾ ਮਿਲਿਆ। ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਤੋਂ ਉਨ੍ਹਾਂ ਨੂੰ ਇਹ ਅਹਿਸਾਸ ਹੋਇਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਕਿੰਨੇ ਸੁਚੱਜੇ, ਸਮਰਪਿਤ ਅਤੇ ਇਕਜੁੱਟ ਹੋ ਕੇ ਸਮਾਜ ਅਤੇ ਸਿੱਖ ਧਰਮ ਦੀ ਸੇਵਾ ਕਰ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਰਫ ਧਾਰਮਿਕ ਕਾਰਜਾਂ ਤੱਕ ਹੀ ਸੀਮਿਤ ਨਹੀਂ, ਸਗੋਂ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਇਕੱਠਾ ਜੋੜ ਕੇ ਰੱਖਣ ਵਿੱਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੀ ਹੈ। ਇਹ ਯਤਨ ਸੱਚਮੁੱਚ ਪ੍ਰੇਰਣਾਦਾਇਕ ਹਨ ਅਤੇ ਸਮਾਜ ਲਈ ਇਕ ਮਿਸਾਲ ਹਨ।
ਸ੍ਰੀਮਤੀ ਰੇਖਾ ਗੁਪਤਾ ਨੇ ਕਿਹਾ ਕਿ ਉਹ ਉਸ ਦਿਨ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰੇਰਣਾ ਨਾਲ ਜੁੜ ਗਈ ਹਨ ਅਤੇ ਇਸ ਦੀ ਕਾਰਗੁਜ਼ਾਰੀ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਨੇ ਦਿੱਲੀ ਸਰਕਾਰ ਵੱਲੋਂ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਹੋਰ ਵੀ ਵੱਡੀਆਂ ਕਾਮਯਾਬੀਆਂ ਦੀ ਕਾਮਨਾ ਕੀਤੀ।
- Download Babushahi App
-
-