ਖਾਲਸਾ ਕਾਲਜ ਦੇ ਵਿਕਾਸ ਲਈ ਪ੍ਰਬੰਧਨ ਅਤੇ ਸਟਾਫ ਨਾਲ ਹੋਈ ਵਿਸ਼ੇਸ਼ ਮੀਟਿੰਗ : ਹਰਮੀਤ ਸਿੰਘ ਕਾਲਕਾ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ 14 ਮਈ,2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅੱਜ ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਨਾਲ ਸੰਬੰਧਿਤ ਅਹਿਮ ਮਸਲਿਆਂ ਨੂੰ ਲੈ ਕੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਤਰਲੋਚਨ ਸਿੰਘ ਚੇਅਰਮੈਨ, ਗੁਰਮੋਹਿੰਦਰ ਸਿੰਘ ਪ੍ਰਿੰਸੀਪਲ, ਇੰਦਰਪ੍ਰੀਤ ਸਿੰਘ ਕੋਛੜ ਖਜ਼ਾਨਚੀ ਅਤੇ ਕਾਲਜ ਦੇ ਸਟਾਫ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਕਾਲਜ ਦੀ ਸਿੱਖਿਆ ਪ੍ਰਣਾਲੀ, ਪ੍ਰਸ਼ਾਸਨਿਕ ਸੁਧਾਰਾਂ, ਵਿਦਿਆਰਥੀਆਂ ਦੀਆਂ ਸਹੂਲਤਾਂਵਾ ਅਤੇ ਕਾਲਜ ਦੇ ਸਮੁੱਚੇ ਵਿਕਾਸ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਕਿਸੇ ਵੀ ਸਮਾਜ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਖੇਤਰ ਵਿੱਚ ਉੱਚ ਮਿਆਰ ਕਾਇਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣ, ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਅਤੇ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਈ ਅਹਿਮ ਸੁਝਾਵਾਂ ‘ਤੇ ਵਿਚਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਕਾਲਜ ਪ੍ਰਬੰਧਨ ਅਤੇ ਸਟਾਫ ਵੱਲੋਂ ਵੀ ਆਪਣੇ ਕੀਮਤੀ ਸੁਝਾਅ ਸਾਂਝੇ ਕੀਤੇ ਗਏ, ਜਿਨ੍ਹਾਂ ਨੂੰ ਭਵਿੱਖੀ ਯੋਜਨਾਵਾਂ ਵਿੱਚ ਸ਼ਾਮਲ ਕਰਦੇ ਹੋਏ ਕਾਲਜ ਨੂੰ ਨਵੀਆਂ ਉੱਚਾਈਆਂ ਤੱਕ ਲਿਜਾਣ ਲਈ ਯਤਨ ਕੀਤੇ ਜਾਣਗੇ।
ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨਾਲ ਜੋੜਨਾ ਹੈ, ਤਾਂ ਜੋ ਉਹ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਵੱਡਮੁੱਲਾ ਯੋਗਦਾਨ ਪਾਉਣ ।
- Download Babushahi App
-
-