ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ: ਸੁਰਜੀਤ ਸਿੰਘ ਰੱਖੜਾ ਭਲਕੇ 16 ਮਈ ਨੂੰ ਹੋਣਗੇ ’ਆਪ’ ਵਿਚ ਸ਼ਾਮਲ
ਬਾਬੂਸ਼ਾਹੀ ਨੈਟਵਰਕ
ਪਟਿਆਲਾ, 15 ਮਈ, 2026: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਭਲਕੇ 16 ਮਈ ਨੂੰ ਦੁਪਹਿਰ ਬਾਅਦ 3.00 ਵਜੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਰੱਖੜਾ ਦੀ ਰਿਹਾਇਸ਼ ਕਰਤਾਰ ਵਿਲਾ ਵਿਖੇ ਪਹੁੰਚ ਕੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਨਗੇ। ਇਸ ਮੌਕੇ ਰੱਖੜਾ ਗਰੁੱਪ ਦੇ ਸਮਰਥਕ ਵੱਡੀ ਗਿਣਤੀ ਵਿਚ ਹਾਜ਼ਰ ਹੋਣਗੇ। ਉਹਨਾਂ ਦੇ ਆਪ ਵਿਚ ਸ਼ਾਮਲ ਹੋਣ ਦਾ ਸੱਦਾ ਪੱਤਰ ਸੋਸ਼ਲ ਮੀਡੀਆ ’ਤੇ ਵਾਇਰਲ ਹੈ।
ਉਧਰ ਪੁਨਰ ਸੁਰਜੀਤ ਅਕਾਲੀ ਦਲ ਦੇ ਮੁਖੀ ਗਿਆਨੀ ਹਰਪ੍ਰੀਤ ਸਿੰਘ ਨੇ ਰੱਖੜਾ ਨੂੰ ਪਾਰਟੀ ਵਿਚੋਂ ਬਾਹਰ ਕੱਢਣ ਦਾ ਐਲਾਨ ਕੀਤਾ ਹੈ।
- Download Babushahi App
-
-