ਨਗਰ ਨਿਗਮ ਬਠਿੰਡਾ ਸਣੇ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਲਈ 1118 ਨਾਮਜ਼ਦਗੀਆਂ ਦਾਖ਼ਲ
ਅਸ਼ੋਕ ਵਰਮਾ
ਬਠਿੰਡਾ, 17 ਮਈ 2026 :ਨਗਰ ਨਿਗਮ ਬਠਿੰਡਾ ਅਤੇ ਜ਼ਿਲ੍ਹੇ ਵਿਚਲੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਆਖ਼ਰੀ ਦਿਨ ਕੁੱਲ 1118 ਉਮੀਦ ਦੁਬਾਰਾ ਨੇ ਆਪਣੇ ਨਾਮਜਦਗੀ ਪਰਚੇ ਭਰੇ ਹਨ। ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਰਾਜੇਸ਼ ਧੀਮਾਨ ਦੇ ਦੱਸਣ ਮੁਤਾਬਿਕ ਨਗਰ ਨਿਗਮ ਬਠਿੰਡਾ ਦੇ 50 ਵਾਰਡਾਂ ਲਈ 282 ਨਾਮਜ਼ਦਗੀਆਂ ਭਰੀਆਂ ਗਈਆਂ। ਇਸੇ ਤਰ੍ਹਾਂ ਨਗਰ ਕੌਂਸਲ ਭੁੱਚੋ ਮੰਡੀ ਦੇ 13 ਵਾਰਡਾਂ ਲਈ 70, ਗੋਨਿਆਣਾ ਦੇ 13 ਵਾਰਡਾਂ ਲਈ 61, ਕੋਟਫੱਤਾ ਦੇ 11 ਵਾਰਡਾਂ ਲਈ 36, ਮੌੜ ਮੰਡੀ ਦੇ 17 ਵਾਰਡਾਂ ਲਈ 97, ਰਾਮਾਂ ਮੰਡੀ ਦੇ 15 ਵਾਰਡਾਂ ਲਈ 62, ਸੰਗਤ ਮੰਡੀ ਦੇ 9 ਵਾਰਡਾਂ ਲਈ 29 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਇਸੇ ਤਰ੍ਹਾਂ ਨਗਰ ਪੰਚਾਇਤ ਮਹਿਰਾਜ ਦੇ 13 ਵਾਰਡਾਂ ਲਈ 83, ਮਲੂਕਾ ਦੇ 11 ਵਾਰਡਾਂ ਲਈ 54, ਭਗਤਾ ਭਾਈਕਾ ਦੇ 13 ਵਾਰਡਾਂ ਲਈ 80, ਕੋਟਸ਼ਮੀਰ ਦੇ 13 ਵਾਰਡਾਂ ਲਈ 43, ਨਥਾਣਾ ਦੇ 11 ਵਾਰਡਾਂ ਲਈ 45, ਲਹਿਰਾ ਮੁਹੱਬਤ ਦੇ 11 ਵਾਰਡਾਂ ਲਈ 45, ਭਾਈਰੂਪਾ ਦੇ 13 ਵਾਰਡਾਂ ਲਈ 77 ਅਤੇ ਕੋਠਾ ਗੁਰੂ ਦੇ 11 ਵਾਰਡਾਂ ਲਈ 54 ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਨ੍ਹਾਂ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਦੁਪਹਿਰ 3 ਵਜੇ ਤੱਕ ਹੈ। ਚੋਣਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29 ਮਈ ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ।
- Download Babushahi App
-
-