Breaking: ਮੁਲਾਜ਼ਮਾਂ ਨੂੰ ਵੱਡੀ ਰਾਹਤ: ਹਾਈ ਕੋਰਟ ਦੇ ਡਬਲ ਬੈਂਚ ਨੇ DA ਬਕਾਏ 'ਤੇ ਪੰਜਾਬ ਸਰਕਾਰ ਦੀ Review Petition ਨਹੀਂ ਕੀਤੀ ਪ੍ਰਵਾਨ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 21 ਮਈ, 2026: ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਨੇ ਕਰਮਚਾਰੀਆਂ ਨੂੰ ਡੀਏ ਦੇ ਬਕਾਏ ਦੀ ਅਦਾਇਗੀ ਵਿਰੁੱਧ ਪੰਜਾਬ ਸਰਕਾਰ ਦੀ ਰੀਵਿਊ ਪਟੀਸ਼ਨ ਨੂੰ ਪਰਵਾਨ ਕਰਨ ਅਤੇ ਸਿੰਗਲ ਬੈਂਚ ਦੇ ਹੁਕਮ ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ । ਪਰ ਅਦਾਲਤ ਨੇ ਕਿਹਾ ਕਿ ਸਰਕਾਰ ਨੂੰ ਅਦਾਇਗੀ ਲਈ ਦਿੱਤੀ ਗਈ ਮਿਤੀ ਵਿੱਚ ਬਦਲਾਅ ਕੀਤਾ ਜਾਂ ਸਕਦਾ ਹੈ । ਅਦਾਲਤ ਨੇ ਪੰਜਾਬ ਸਰਕਾਰ ਨੂੰ 25 ਮਈ, 2026 ਤੱਕ ਇੱਕ ਸ਼ਡਿਊਲ ਪੇਸ਼ ਕਰਨ ਲਈ ਕਿਹਾ ਹੈ ਕਿ ਉਹ ਡੀਏ ਦੇ ਬਕਾਏ ਕਿਵੇਂ ਅਦਾ ਕਰ ਸਕਦੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਜੱਜ ਜਸਟਿਸ ਸ. ਹਰਪ੍ਰੀਤ ਸਿੰਘ ਬਰਾੜ ਦੇ ਸਿੰਗਲ ਬੈਂਚ ਨੇ ਪੰਜਾਬ ਸਰਕਾਰ ਨੂੰ 30 ਜੂਨ ਤੱਕ ਸਾਰੇ ਡੀਏ ਬਕਾਏ ਦਾ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਸਨ।
Click to read the copy of the order of May 08, 20026 pronounced by the single bench of the High Court headed Justice S Harpreet Singh Brar
https://drive.google.com/file/d/1Tg6aa49yR954FCjwkBgPi6Y48A5Ke7mX/view?usp=sharing
- Download Babushahi App
-
-