ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਵੋਟਾਂ ਦੀ ਗਿਣਤੀ ਭਲਕੇ; ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 28 ਮਈ:
ਨਗਰ ਨਿਗਮ ਕਪੂਰਥਲਾ ਦੇ 50 ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਦੀਆਂ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਭਲਕੇ, 29 ਮਈ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਚੋਣ ਨਤੀਜੇ ਉਸੇ ਦਿਨ ਐਲਾਨੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਦੋਵਾਂ ਗਿਣਤੀ ਕੇਂਦਰਾਂ 'ਤੇ ਲਗਭਗ 200 ਕਾਉਂਟਿੰਗ ਸਟਾਫ਼ ਦੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਰਿਜ਼ਰਵ ਸਟਾਫ਼ ਵੀ ਸ਼ਾਮਲ ਹੈ।
ਉਨ੍ਹਾਂ ਦੱਸਿਆ ਕਿ ਕਪੂਰਥਲਾ ਨਗਰ ਨਿਗਮ ਦੀਆਂ ਵੋਟਾਂ ਦੀ ਗਿਣਤੀ 'ਵਿਰਸਾ ਵਿਹਾਰ' ਵਿਖੇ ਬਣਾਏ ਗਏ ਗਿਣਤੀ ਕੇਂਦਰ ਵਿੱਚ ਹੋਵੇਗੀ, ਜਦਕਿ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਵੋਟਾਂ ਦੀ ਗਿਣਤੀ ਬੀ.ਡੀ.ਪੀ.ਓ. ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਕੀਤੀ ਜਾਵੇਗੀ। ਮਾਨਯੋਗ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ, ਬੈਲੇਟ ਬਾਕਸ ਰੱਖਣ ਵਾਲੇ ਸਟਰਾਂਗ ਰੂਮਾਂ ਦੇ ਅੰਦਰ ਅਤੇ ਬਾਹਰ ਮੁਕੰਮਲ ਵੀਡੀਓਗ੍ਰਾਫੀ ਕਰਵਾਈ ਜਾ ਰਹੀ ਹੈ ਤਾਂ ਜੋ ਸਮੁੱਚੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਰਹੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਦੋਵਾਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਕਰੜੇ ਪ੍ਰਬੰਧ ਕਰਦਿਆਂ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਕਿਸੇ ਵੀ ਗੈਰ-ਸੰਬੰਧਿਤ ਵਿਅਕਤੀ ਨੂੰ ਬਿਨਾਂ ਅਧਿਕਾਰਤ ਪਾਸ ਦੇ ਅੰਦਰ ਜਾਣ ਦੀ ਬਿਲਕੁਲ ਇਜਾਜ਼ਤ ਨਹੀਂ ਹੋਵੇਗੀ।
- Download Babushahi App
-
-