ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਬਘਰੋਲ ਤੇ ਆਸ-ਪਾਸ ਦੇ ਪਿੰਡਾਂ 'ਚ ਲਗਭਗ 10 ਕਰੋੜ ਦੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਕੱਚੇ ਪਹੇ ਵੀ ਪੱਕੇ ਕੀਤੇ: ਹਰਪਾਲ ਸਿੰਘ ਚੀਮਾ*
*ਪਿੰਡ ਬਘਰੋਲ ਨਾਲ ਲੱਗਦੀਆਂ 19 ਕਿਲੋਮੀਟਰ ਦੇ ਕਰੀਬ ਸੜਕਾਂ ਦਾ ਨਿਰਮਾਣ ਅਤੇ ਵਿਸਥਾਰ, ਦਹਾਕਿਆਂ ਪੁਰਾਣੀਆਂ ਸਮੱਸਿਆਵਾਂ ਦਾ ਹੱਲ*
ਦਿੜ੍ਹਬਾ, 31 ਮਈ:
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਗਰ ਬਘਰੋਲ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਲਗਭਗ 10 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਨਵੇਂ ਪ੍ਰਾਜੈਕਟਾਂ ਦੀ ਨੀਂਹ ਰੱਖੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ, ਸਰਪੰਚ ਅਤੇ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪ੍ਰਾਜੈਕਟ ਇਲਾਕੇ ਦੇ ਵਿਕਾਸ ਲਈ ਮੀਲ ਪੱਥਰ ਸਾਬਤ ਹੋਣਗੇ।
ਵਿੱਤ ਮੰਤਰੀ ਨੇ ਦੱਸਿਆ ਕਿ ਬਘਰੋਲ ਤੋਂ ਬੁਜਰਕ ਤੱਕ ਲਗਭਗ 3 ਕਿਲੋਮੀਟਰ ਲੰਬੀ ਸੜਕ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਇਸੇ ਤਰ੍ਹਾਂ ਬਘਰੋਲ ਤੋਂ ਬੁਰਜ ਟਿੱਲਾ, ਖੇੜੀ ਨਗਾਈਆਂ ਤੱਕ ਲਗਭਗ 2.35 ਕਿਲੋਮੀਟਰ ਲੰਬੀ ਸੜਕ ਬਣ ਰਹੀ ਹੈ, ਜਿਸ ‘ਤੇ 1 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਆ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਬਘਰੋਲ ਤੋਂ ਬੱਲਮਗੜ ਤੱਕ 2.75 ਕਿਲੋਮੀਟਰ ਸੜਕ 1.16 ਕਰੋੜ ਰੁਪਏ ਨਾਲ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਘਰੋਲ ਤੋਂ ਖੇੜੀ ਦਗਾਈਆਂ ਅਤੇ ਫਿਰਨੀ ਤੱਕ ਲਗਭਗ 4 ਕਿਲੋਮੀਟਰ ਲੰਬੀ ਸੜਕ 1.83 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਪਿੰਡ ਦੇ ਕਰੀਬ 12 ਕਿਲੋਮੀਟਰ ਲੰਬੇ ਕੱਚੇ ਪਹੇ, ਜੋ ਪਿਛਲੇ 70–80 ਸਾਲਾਂ ਤੋਂ ਕੱਚੇ ਪਏ ਸਨ, ਹੁਣ 5.25 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਕੀਤੇ ਜਾ ਰਹੇ ਹਨ। ਇਸ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਇਲਾਕੇ ਵਿੱਚ ਇੱਕ ਮਹੱਤਵਪੂਰਨ ਪੁਲ ਦਾ ਨਿਰਮਾਣ ਵੀ ਮੁਕੰਮਲ ਹੋ ਚੁੱਕਾ ਹੈ, ਜਿਸ ਨਾਲ ਦੋ ਪਿੰਡਾਂ ਦੀ ਕਨੈਕਟੀਵਿਟੀ ਮਜ਼ਬੂਤ ਹੋਵੇਗੀ ਅਤੇ ਆਵਾਜਾਈ ਸੁਵਿਧਾਵਾਂ ਵਿੱਚ ਵੱਡਾ ਸੁਧਾਰ ਆਵੇਗਾ।
ਇਸ ਤੋਂ ਇਲਾਵਾ ਬਘਰੋਲ ਤੋਂ ਕੰਗਰੋੜੀ ਅਤੇ ਕਮਾਲਪੁਰ ਤੱਕ ਸੜਕਾਂ ਦੇ ਵਿਸਥਾਰ ਦਾ ਕੰਮ ਵੀ ਕੀਤਾ ਜਾ ਰਿਹਾ ਹੈ, ਜਿਸ ‘ਤੇ ਕਰੀਬ 4.50 ਕਰੋੜ ਰੁਪਏ ਦੀ ਲਾਗਤ ਆ ਰਹੀ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਕੁੱਲ ਮਿਲਾ ਕੇ ਕਰੀਬ 19 ਕਿਲੋਮੀਟਰ ਲੰਬੀਆਂ ਸੜਕਾਂ ਦਾ ਨਿਰਮਾਣ ਅਤੇ ਚੌੜਾ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਇਲਾਕੇ ਦੀਆਂ ਦਹਾਕਿਆਂ ਪੁਰਾਣੀਆਂ ਸਮੱਸਿਆਵਾਂ ਦਾ ਹੱਲ ਹੋਇਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਹਰ ਪਿੰਡ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਿਕਾਸ ਕਾਰਜ ਪਿੰਡ ਵਾਸੀਆਂ ਲਈ ਵੱਡੀ ਸਹੂਲਤ ਸਾਬਤ ਹੋਣਗੇ ਅਤੇ ਇਲਾਕੇ ਦੀ ਆਵਾਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
- Download Babushahi App
-
-