BREAKING: ਰਵਨੀਤ ਬਿੱਟੂ SC ਕਮਿਸ਼ਨ ਦੇ ਸਾਹਮਣੇ ਨਹੀਂ ਹੋਣਗੇ ਪੇਸ਼, ਵਕੀਲ ਰੱਖਣਗੇ ਆਪਣਾ ਪੱਖ
ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿੱਚ ਐਸ.ਸੀ. (SC) ਕਮਿਸ਼ਨ ਨੇ ਨੋਟਿਸ ਭੇਜ ਕੇ ਅੱਜ ਕੀਤਾ ਸੀ ਤਲਬ
ਬਿੱਟੂ ਪਹਿਲਾਂ ਹੀ ਮੰਗ ਚੁੱਕੇ ਹਨ ਮਾਫ਼ੀ; ਹੁਣ ਕਾਨੂੰਨੀ ਮਾਹਿਰਾਂ ਰਾਹੀਂ ਜਾਰੀ ਰੱਖਣਗੇ ਪੱਖ
Ravi Jakhu
ਚੰਡੀਗੜ੍ਹ, 4 June 2026- ਪੰਜਾਬ ਅਤੇ ਕੇਂਦਰੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਇੱਕ ਬਹੁਤ ਵੱਡੀ ਖ਼ਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (SC Commission) ਦੇ ਸਾਹਮਣੇ ਨਿੱਜੀ ਤੌਰ 'ਤੇ ਪੇਸ਼ ਨਹੀਂ ਹੋਣਗੇ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਜਗ੍ਹਾ ਹੁਣ ਉਨ੍ਹਾਂ ਦੇ ਵਕੀਲ (ਐਡਵੋਕੇਟ) ਕਮਿਸ਼ਨ ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ।
ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਨੂੰ ਇੱਕ ਕਥਿਤ ਇਤਰਾਜ਼ਯੋਗ/ਅਭੱਦਰ ਟਿੱਪਣੀ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰਕੇ ਅੱਜ (ਵੀਰਵਾਰ) ਲਈ ਤਲਬ ਕੀਤਾ ਗਿਆ ਸੀ। ਹਾਲਾਂਕਿ, ਇਸ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਪਹਿਲਾਂ ਹੀ ਜਨਤਕ ਤੌਰ 'ਤੇ ਮਾਫ਼ੀ ਮੰਗ ਚੁੱਕੇ ਹਨ।
ਤਾਜ਼ਾ ਘਟਨਾਕ੍ਰਮ ਮੁਤਾਬਕ ਰਵਨੀਤ ਬਿੱਟੂ ਅੱਜ ਖੁਦ ਪੇਸ਼ ਹੋਣ ਦੀ ਬਜਾਏ ਕਾਨੂੰਨੀ ਰਸਤਾ ਅਖਤਿਆਰ ਕਰ ਰਹੇ ਹਨ। ਉਨ੍ਹਾਂ ਦੇ ਵਕੀਲ ਕਮਿਸ਼ਨ ਦੇ ਸਾਹਮਣੇ ਹਾਜ਼ਰ ਹੋ ਕੇ ਕੇਂਦਰੀ ਮੰਤਰੀ ਵੱਲੋਂ ਆਪਣਾ ਪੱਖ ਪੇਸ਼ ਕਰਨਗੇ ਅਤੇ ਕਾਨੂੰਨੀ ਪ੍ਰਕਿਰਿਆ ਨੂੰ ਅੱਗੇ ਵਧਾਉਣਗੇ। ਇਸ ਖ਼ਬਰ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਬਾਜ਼ਾਰ ਗਰਮ ਹੋ ਗਿਆ ਹੈ।
- Download Babushahi App
-
-