ਬੇਰੁਜ਼ਗਾਰਾਂ 'ਤੇ ਲਾਠੀਚਾਰਜ ਵਿਰੁੱਧ ਬਿਜਲੀ ਮੁਲਾਜ਼ਮਾਂ ਨੇ ਫੂਕਿਆ CM ਦਾ ਪੁਤਲਾ
ਡੀ.ਏ. ਸਮੇਤ ਬਕਾਇਆ ਜਾਰੀ ਨਾ ਕੀਤਾ ਤਾਂ 16-17 ਜੂਨ ਨੂੰ ਹੜਤਾਲ ਕਰਾਂਗੇ-ਮੁਲਾਜ਼ਮ ਆਗੂ
ਜਗਰਾਉਂ, 08 ਜੂਨ ( ਦੀਪਕ ਜੈਨ
)- ਬਿਜਲੀ ਵਿਭਾਗ ਦੇ ਮੁੱਖ ਦਫਤਰ ਪਟਿਆਲਾ ਦੇ ਗੇਟ ਅੱਗੇ ਸ਼ਾਂਤਮਈ ਧਰਨਾ ਦੇ ਕੇ ਰੁਜ਼ਗਾਰ ਮੰਗ ਰਹੇ 2600 ਅਪ੍ਰੈਂਟਿਸ ਲਾਈਨਮੈਨਾਂ ਉੱਪਰ ਹੋਏ ਪੁਲਿਸ ਲਾਠੀਚਾਰਜ ਕਾਰਨ ਬਿਜਲੀ ਮੁਲਾਜ਼ਮਾਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਜਾ ਚੜਿਆ ਹੈ। ਜਿਸ ਦੇ ਵਿਰੋਧ ਵਿੱਚ ਅੱਜ ਬਿਜਲੀ ਮੁਲਾਜ਼ਮਾਂ ਨੇ ਟੈਕਨੀਕਲ ਸਰਵਿਸ ਯੂਨੀਅਨ ਦੀ ਅਗਵਾਈ ਹੇਠ ਜਗਰਾਉਂ ਮੰਡਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹੋਏ ਰੋਸ ਮੁਜਾਹਰੇ ਨੂੰ ਸੰਬੋਧਨ ਕਰਦੇ ਹੋਏ ਟੀ.ਐਸ.ਯੂ. ਦੇ ਜੋਨਲ ਪ੍ਰਧਾਨ ਸੁਖਵਿੰਦਰ ਸਿੰਘ ਕਾਉਂਕੇ ਡਵੀਜ਼ਨ ਪ੍ਰਧਾਨ ਅਵਤਾਰ ਸਿੰਘ ਕਲੇਰ, ਪਰਮਜੀਤ ਸਿੰਘ ਚੀਮਾਂ, ਅਜਮੇਰ ਸਿੰਘ ਕਲੇਰ, ਬੂਟਾ ਸਿੰਘ ਮਲਕ ਆਦਿ ਨੇ ਆਖਿਆ ਕਿ ਇੱਕ ਪਾਸੇ ਤਾਂ ਬਦਲਾਅ ਦੇ ਨਾਂ ਤੇ ਬਣੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹੱਕਾਂ ਤੇ ਡਾਕੇ ਮਾਰ ਰਹੀ ਹੈ ਅਤੇ ਮੁਲਾਜ਼ਮਾਂ ਦਾ 28% ਮਹਿੰਗਾਈ ਭੱਤਾ ਤੇ ਬਕਾਇਆ ਜਾਰੀ ਨਹੀਂ ਕਰ ਰਹੀ, ਪ੍ਰੰਤੂ ਦੂਜੇ ਪਾਸੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਕੇ ਰੁਜ਼ਗਾਰ ਮੰਗ ਰਹੇ ਅਪੈ੍ਟਿਸ ਲਾਈਨਮੈਨਾਂ ਉੱਪਰ ਡਾਂਗਾਂ ਵਰਾਕੇ ਦਵਾਉਣਾ ਚਾਹੁੰਦੀ ਹੈ। ਮੁਲਾਜ਼ਮ ਆਗੂਆਂ ਨੇ ਲਾਠੀਚਾਰਜ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਆਖਿਆ ਕਿ ਜਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਮੁਲਾਜ਼ਮਾਂ ਦਾ 18 ਪ੍ਰਤੀਸ਼ਤ ਡੀ.ਏ. ਸਮੇਤ ਬਕਾਇਆ ਜਾਰੀ ਕੀਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ 14 ਜੂਨ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਹਾਇਸ਼ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ ਅਤੇ 16 ਤੇ 17 ਜੂਨ ਨੂੰ ਦੋ ਰੋਜਾ ਮੁਕੰਮਲ ਹੜਤਾਲ ਕੀਤੀ ਜਾਵੇਗੀ। ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ ਸੇਖੋਂ, ਕੁਲਦੀਪ ਸਿੰਘ ਮਲਕ, ਅਪਤਿੰਦਰ ਸਿੰਘ ਸਿੱਧਵਾਂ ਬੇਟ, ਪ੍ਰਦੀਪ ਸਿੰਘ ਮਲਕ, ਅਮਨਦੀਪ ਸਿੰਘ ਡੱਲਾ, ਕਰਮਜੀਤ ਸਿੰਘ ਬਰਸਾਲ, ਮਨਦੀਪ ਸਿੰਘ ਕਮਾਲਪੁਰਾ, ਹਰਵਿੰਦਰ ਸਿੰਘ ਸਵੱਦੀ ਜੇਈ, ਮਨੋਹਰ ਲਾਲ, ਅਮਨਪ੍ਰੀਤ ਸਿੰਘ ਮੱਲੀ, ਜਗਰੂਪ ਸਿੰਘ, ਕੁਲਵਿੰਦਰ ਸਿੰਘ ਚੀਮਨਾਂ, ਛਿੰਦਾ ਕਲੇਰ, ਧਰਮਿੰਦਰ ਸਿੰਘ ਮਹਿਰੋਂ, ਅਮਰਜੀਤ ਸਿੰਘ, ਸਿਮਰਨਜੀਤ ਸਿੰਘ, ਜਗਜੀਤ ਸਿੰਘ, ਗੁਰਿੰਦਰ ਸਿੰਘ, ਜੋਗਿੰਦਰ ਸਿੰਘ, ਰਾਮ ਸਿੰਘ, ਸੁਰਿੰਦਰ ਸਿੰਘ, ਰਾਮ ਚੰਦਰ, ਅਲੋਕ ਕੁਮਾਰ ਹਰਿਆਣਾ, ਮਾਨਵਪ੍ਰੀਤ ਸਿੰਘ ਜਲਾਲਾਬਾਦ, ਲੁਪਿੰਦਰ ਸਿੰਘ, ਅਮ੍ਰਿਤ ਸਿੰਘ, ਮਨਦੀਪ ਸਿੰਘ ਭਦੌੜ, ਅਵਤਾਰ ਸਿੰਘ ਭੀਪਾ ਆਦਿ ਨੇ ਵੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਨਾਰੇਬਾਜੀ ਕੀਤੀ।
- Download Babushahi App
-
-