ਵਰਧਮਾਨ ਜੈਨ ਸੇਵਾ ਸੰਘ ਨੇ 20 ਲੋੜਵੰਦਾ ਨੂੰ ਰਾਸ਼ਨ ਵੰਡਿਆ
ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਦਾਨ ਹੈ :: ਅੱਚਲ ਜੈਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 20 ਜੂਨ 2026
ਵਰਧਮਾਨ ਜੈਨ ਸੇਵਾ ਸੰਘ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਅੱਜ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਨਵਾਂਸ਼ਹਿਰ ਦੀ ਤਰਫੋਂ 156 ਵੇ ਮਹੀਨਾਵਾਰ ਰਾਸ਼ਨ ਮੌਕੇ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਅੱਚਲ ਜੈਨ ਨੇ ਕਿਹਾ ਕਿ ਸਮਾਜ ਦੇ ਕਿਸੇ ਵੀ ਲੋੜਵੰਦ ਵਿਅਕਤੀ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ। ਸਾਨੂੰ ਹਰ ਗਰੀਬ ਅਤੇ ਬੇਸਹਾਰਾ ਵਿਅਕਤੀ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲੋੜਵੰਦਾਂ ਨੂੰ ਦਿੱਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਨੂੰ ਇਸ ਨੇਕ ਕਾਰਜ ਵਿੱਚ ਸਹਿਯੋਗ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਅਹੁਦੇਦਾਰਾਂ ਵਿਚ ਸਰਪ੍ਰਸਤ ਅਸ਼ੋਕ ਜੈਨ, ਪ੍ਰਧਾਨ ਮੁਨੀਸ਼ ਜੈਨ,ਜਨਰਲ ਸਕੱਤਰ ਰਤਨ ਕੁਮਾਰ ਜੈਨ, ਅੱਚਲ ਜੈਨ ਰਾਕੇਸ਼ ਜੈਨ ਬੱਬੀ, ਦਰਸ਼ਨ ਜੈਨ, ਪਦਮ ਜੈਨ , ਪੰਕਜ ਦੂਬੈ ਆਦਿ ਸ਼ਾਮਿਲ ਸਨ |
- Download Babushahi App
-
-