ਪੰਜਾਬ ਦੇ ਇੱਕ ਜ਼ਿਲ੍ਹੇ 'ਚ 26 ਜੂਨ ਦੀ ਛੁੱਟੀ ਦਾ ਐਲਾਨ
• ਸਮੂਹ ਸਰਕਾਰੀ ਤੇ ਅਰਧ- ਸਰਕਾਰੀ ਦਫਤਰ ਸਮੇਤ ਸਮੂਹ ਵਿੱਦਿਅਕ ਅਦਾਰੇ ਰਹਿਣਗੇ ਬੰਦ
ਮਾਲੇਰਕੋਟਲਾ 24 ਜੂਨ 2026- ਜ਼ਿਲਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਮੁਹੱਰਮ (ਯੋਮ-ਏ- ਅਸੂਰਾ) ਮੌਕੇ 26 ਜੂਨ (ਦਿਨ ਸ਼ੁੱਕਰਵਾਰ) ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ 26 ਜੂਨ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ/ਅਰਧ ਸਰਕਾਰੀ ਦਫ਼ਤਰ ਅਤੇ ਸਮੂਹ ਸਰਕਾਰੀ ਅਤੇ ਗ਼ੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਉਨ੍ਹਾਂ ਕਿਹਾ ਕਿ ਜਿਹੜੇ ਸਕੂਲਾਂ, ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ 'ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।
- Download Babushahi App
-
-