ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦੀ NIA ਜਾਂਚ ਦੀ ਮੰਗ
ਸਰੂਪ ਸਿੰਗਲਾ ਨੇ ਕਿਹਾ- ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ
ਅਸ਼ੋਕ ਵਰਮਾ
ਬਠਿੰਡਾ, 24 ਜੂਨ 2026 : ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸੀਨੀਅਰ ਡਾਕਟਰ ਅਤੇ ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ 'ਤੇ ਬੀਤੇ ਸੋਮਵਾਰ ਦੇਰ ਰਾਤ ਹੋਏ ਹਮਲੇ ਨੂੰ ਲੈ ਕੇ ਭਾਜਪਾ ਭਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਨੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰੂਪ ਚੰਦ ਸਿੰਗਲਾ ਨੇ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਤੋਂ ਕਰਵਾਉਣ ਦੀ ਮੰਗ ਕੀਤੀ ਹੈ।ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਕਲੀਨਿਕ ਪਹੁੰਚੇ ਅਤੇ ਡਾ. ਤਰਸੇਮ ਗਰਗ ਨਾਲ ਮੁਲਾਕਾਤ ਕਰਕੇ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ।
ਉਹਨਾਂ ਦੋਸ਼ ਲਾਇਆ ਕਿ ਅਸਮਾਜਿਕ ਤੱਤ ਬਿਨਾਂ ਕਿਸੇ ਡਰ ਦੇ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣ ਰਿਹਾ ਹੈ।ਸਿੰਗਲਾ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਤੇਜ਼ੀ ਨਾਲ ਆਪਣਾ ਜਨ ਆਧਾਰ ਵਧਾ ਰਹੀ ਹੈ, ਜਿਸ ਕਾਰਨ ਰਾਜਨੀਤਿਕ ਵਿਰੋਧੀ ਘਬਰਾਏ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਡਰਾਉਣ ਅਤੇ ਉਨ੍ਹਾਂ ਦੇ ਹੌਸਲੇ ਪਸਤ ਕਰਨ ਦੇ ਮਕਸਦ ਨਾਲ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਪਰ ਭਾਜਪਾ ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਡਰ ਅੱਗੇ ਝੁਕਣ ਵਾਲੀ ਨਹੀਂ ਹੈ।
ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਅਤੇ ਗਹਿਰਾਈ ਨਾਲ ਜਾਂਚ ਲਈ ਇਸ ਨੂੰ ਐਨਆਈਏ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਘਟਨਾ ਪਿੱਛੇ ਦੀ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਰਾਜ ਸਰਕਾਰ ਤੋਂ ਵੀ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਅਪਰਾਧੀਆਂ 'ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਦੀ ਮੰਗ ਕੀਤੀ।ਭਾਜਪਾ ਆਗੂਆਂ ਅਤੇ ਵਰਕਰਾਂ ਨੇ ਇਸ ਘਟਨਾ ਨੂੰ ਗੰਭੀਰ ਸੁਰੱਖਿਆ ਚੁਣੌਤੀ ਦੱਸਦਿਆਂ ਦੋਸ਼ੀਆਂ ਦੀ ਜਲਦ ਤੋਂ ਜਲਦ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਅਪਰਾਧੀਆਂ ਖ਼ਿਲਾਫ਼ ਸਮੇਂ ਸਿਰ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਵਿੱਚ ਹੋਰ ਵਾਧਾ ਹੋ ਸਕਦਾ ਹੈ।
- Download Babushahi App
-
-