ਅੰਮ੍ਰਿਤਸਰ 'ਚ 18 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਕੋਈ ਮੌਤ
ਪਰਿਵਾਰ ਨੇ ਲਾਸ਼ ਬਾਈਪਾਸ ਦੇ ਰੱਖ ਕੇ ਕੀਤਾ ਰੋਡ ਜਾਮ , ਪੁਲਿਸ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਵਿਸ਼ਵਾਸ ਦਵਾਉਣ ਤੋਂ ਬਾਅਦ ਚੁੱਕਿਆ ਧਰਨਾ
ਰੋਹਿਤ ਗੁਪਤਾ, ਗੁਰਦਾਸਪੁਰ
ਬੀਤੇ ਕੱਲ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਗੁਰਦਾਸਪੁਰ ਦੇ ਪਿੰਡ ਔਜਲਾ ਦੇ ਰਹਿਣ ਵਾਲੇ ਇੱਕ 18 ਸਾਲ ਦੇ ਨੌਜਵਾਨ ਅਭਿਸ਼ੇਕ ਅਭੀ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਇੱਕ ਵਿਅਕਤੀ ਤੇ ਕਤਲ ਦਾ ਸ਼ੱਕ ਜਤਾਇਆ ਸੀ ਜੋ ਕੱਲ ਤੋਂ ਫਰਾਰ ਹੈ । ਨੌਜਵਾਨ ਦੀ ਮੌਤ ਦਾ ਮਾਮਲਾ ਅੰਮ੍ਰਿਤਸਰ ਦੇ ਇੱਕ ਥਾਣੇ ਵਿੱਚ ਕੀਤਾ ਗਿਆ ਹੈ ਪਰ ਪਰਿਵਾਰਕ ਮੈਂਬਰਾਂ ਨੇ ਦੇਰ ਸ਼ਾਮ ਮ੍ਰਿਤਕ ਨੌਜਵਾਨ ਦੀ ਲਾਸ਼ ਸੜਕ ਤੇ ਰੱਖ ਕੇ ਹਾਈਵੇ ਜਾਮ ਕਰ ਦਿੱਤਾ। ਮ੍ਰਿਤਕ ਦੇ ਪਰਿਵਾਰਿਕ ਮੈਂਬਰ ਮੰਗ ਕਰ ਰਹੇ ਸਨ ਕਿ ਦੋਸ਼ੀ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਏ । ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਇਹ ਵਿਸ਼ਵਾਸ ਦਵਾਉਣ ਤੋਂ ਬਾਅਦ ਦੋਸ਼ੀਆਂ ਨੂੰ ਜਲਦੀ ਹੀ ਗਿਰਫਤਾਰ ਕਰ ਲਿਆ ਜਾਏਗਾ ਧਰਨਾ ਸਮਾਪਤ ਕਰ ਦਿੱਤਾ ਗਿਆ ।
- Download Babushahi App
-
-