ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਜਲੰਧਰ, 24 ਜੂਨ : ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇ-ਸਕੂਲਾਂ ਦੀ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਲੈਣੀ ਲਾਜ਼ਮੀ ਹੈ।
ਇਸ ਸਬੰਧੀ ਜ਼ਿਲਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 3 ਤੋਂ 6 ਸਾਲ ਦੇ ਬੱਚਿਆਂ ਲਈ, ਜੋ ਵੀ ਸੰਸਥਾਵਾਂ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈl
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਸਾਰੀਆਂ ਪ੍ਰਾਈਵੇਟ ਸੰਸਥਾਵਾਂ ਨੂੰ ਆਪਣੇ ਪਲੇਅ ਵੇ ਸਕੂਲਾਂ ਦੀ ਬਿਨਾਂ ਕਿਸੇ ਦੇਰੀ ਤੋਂ ਸਰਕਾਰ ਕੋਲੋਂ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀl ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਗਾਂਧੀ ਵਨੀਤਾ ਆਸ਼ਰਮ ਨੇੜੇ ਸਰਸਵਤੀ ਵਿਹਾਰ ਜਲੰਧਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ ਜਾਂ dpojalandhar@rsdiffmail.com, dcpojal2016@gmail.com ਜਾਂ ਫੋਨ ਨੰਬਰ 0181-5126498 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
- Download Babushahi App
-
-