‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ 28 ਜੂਨ ਨੂੰ ਸਰਕਾਰੀ ਕਾਲਜ ਸਟੇਡੀਅਮ ਗੁਰਦਾਸਪੁਰ ਵਿਖੇ ਕਰਵਾਇਆ ਜਾ ਰਿਹਾ ਹੈ- ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 26 ਜੂਨ
28 ਜੂਨ ਨੂੰ ਪੰਜਾਬ ਸਰਕਾਰ ਵਲੋਂ ਸਰਕਾਰੀ ਕਾਲਜ ਸਟੇਡੀਅਮ ਗੁਰਦਾਸਪੁਰ ਵਿਚ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਪੋਗਰਾਮ ਕਰਵਾਇਆ ਜਾ ਰਿਹਾ ਹੈ।
ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਦੱਸਿਆ ਕਿ ਇਸ ਮਹਾਨ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ
ਭਗਵਾਨ ਸ਼ਿਵ ਦੇ ਚਰਨਾਂ ਵਿਚ ਆਪਣੀ ਹਾਜ਼ਰੀ ਭਰਨਗੇ।
ਰਮਨ ਬਹਿਲ ਨੇ ਦੱਸਿਆ ਕਿ 28 ਜੂਨ ਦਿਨ ਐਤਵਾਰ ਸਰਕਾਰੀ ਕਾਲਜ ਸਟੇਡੀਅਮ ਗੁਰਦਾਸਪੁਰ ਵਿਖੇ ਸ਼ਾਮ 6 ਵਜੇ ਸਮਾਗਮ ਸ਼ੁਰੂ ਹੋਵੇਗਾ। ਜਿਸ ਵਿਚ ਭਗਵਾਨ ਸ਼ਿਵ ਦਾ ਗੁਣਗਾਨ ਕਰਨ ਲਈ ਵਿਸ਼ਵ ਪ੍ਰਸਿੱਧ ਸ਼ਿਵ ਭਗਤ ਗਾਇਕ ਹੰਸਰਾਜ ਰਘੂਵੰਸੀ ਭਗਵਾਨ ਸੰਕਰ ਦਾ ਗੁਣਗਾਨ ਕਰਨਗੇ।
ਉਨ੍ਹਾਂ ਗੁਰਦਾਸਪੁਰ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ ਅਤੇ ਰਾਤ ਤੱਕ ਭਗਵਾਨ ਸ਼ਿਵ ਦਾ ਗੁਣਗਾਨ ਹੋਵੇਗਾ।
- Download Babushahi App
-
-