ਹੁਸ਼ਿਆਰਪੁਰ: ਨਗਰ ਨਿਗਮ ਚੋਣਾਂ- 219 ਉਮੀਦਵਾਰ ਚੋਣ ਮੈਦਾਨ ‘ਚ
ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ 65 ਉਮੀਦਵਾਰ,
2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ਸਨ ਰੱਦ
ਹੁਸ਼ਿਆਰਪੁਰ, 27 ਜੂਨ:
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਆਮ ਚੋਣਾਂ-2026 ਲਈ 219 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਉਨ੍ਹਾਂ ਦੱਸਿਆ ਕਿ 286 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਜ਼ਿਨ੍ਹਾਂ ਵਿਚੋਂ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਏ ਸਨ ਜਦਕਿ ਅੱਜ 65 ਨਾਮਜ਼ਦਗੀ ਪੱਤਰ ਵਾਪਸ ਲੈ ਲਏ ਜਾਣ ਨਾਲ ਜੁੱਲ 219 ਉਮੀਦਵਾਰ ਚੋਣ ਮੈਦਾਨ ਵਿਚ ਹਨ । ਉਨ੍ਹਾਂ ਦੱਸਿਆ ਕਿ 5 ਜੁਲਾਈ 2026 (ਐਤਵਾਰ) ਨੂੰ ਨਗਰ ਨਿਗਮ ਦੇ 50 ਵਾਰਡਾਂ ਵਿੱਚ ਵੋਟਾਂ ਪਵਾਈਆਂ ਜਾਣਗੀਆਂ।
- Download Babushahi App
-
-