ਗੁ: ਦਮਦਮਾ ਸਾਹਿਬ ਪਾ: ਛੇਵੀਂ ਪਿੰਡ ਕਿਲ੍ਹਾ ਰਾਏਪੁਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਸਤਿਕਾਰ ਨਾਲ ਮਨਇਆ ਗਿਆ
ਸ੍ਰੀ ਫਤਿਹਗੜ੍ਹ ਸਾਹਿਬ:- 30 ਜੂਨ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਕਿਲ੍ਹਾ ਰਾਏਪੁਰ ਲੁਧਿਆਣਾ ਵਿਖੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਪੂਰਨ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਤੋਂ ਪਹਿਲਾਂ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਸਮੂਹ ਸਥਾਨਕ ਸੰਗਤਾਂ ਵੱਲੋਂ ਨਿੱਘਾ ਭਰਵਾ ਸੁਆਗਤ ਕੀਤਾ ਗਿਆ।
ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸਮਾਗਮ ਦੌਰਾਨ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦੇਂਦਿਆਂ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਧਰਮ ਵਿਚ ਮੀਰੀ-ਪੀਰੀ ਦੇ ਸੁਮੇਲ ਨੂੰ ਪ੍ਰਤੱਖ ਰੂਪ ਵਿਚ ਪ੍ਰਗਟ ਕੀਤਾ ਹੈ। ਉਹਨਾਂ ਨੇ ਸਤਿਕਾਰ ਅਤੇ ਸਵੈਮਾਨ ਦੀ ਭਾਵਨਾ ਨੂੰ ਕਾਇਮ ਰੱਖਣ ਅਤੇ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਸਦੀਵੀ ਤੌਰ ਤੇ ਉਜਾਗਰ ਕਰਨ ਲਈ ਭਗਤੀ ਦੇ ਨਾਲ ਸ਼ਕਤੀ ਦੀ ਵਰਤੋਂ ਤੇ ਜ਼ੋਰ ਦਿੱਤਾ। ਇਸ ਸਮੇਂ ਰਾਗੀਆਂ, ਕਵੀਆਂ, ਢਾਡੀ ਜਥਿਆਂ ਨੇ ਗੁਰਬਾਣੀ ਤੇ ਸਿੱਖ ਇਤਿਹਾਸ ਸੰਗਤਾਂ ਨਾਲ ਨੇ ਸਾਂਝਾ ਕੀਤਾ। ਇਸ ਸਮੇਂ ਬਾਬਾ ਬਲਬੀਰ ਸਿੰਘ 96 ਕਰੋੜੀ ਨੂੰ ਸਨਮਾਨਿਤ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਇਸ ਮੌਕੇ ਬਾਬਾ ਗੁਰਮੁਖ ਸਿੰਘ, ਬਾਬਾ ਨਿੱਕਾ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਪਰਮਜੀਤ ਸਿੰਘ ਮਹਾਕਾਲ, ਬਾਬਾ ਗੁਰਸ਼ੇਰ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਜਗਤਾਰ ਸਿੰਘ, ਬਾਬਾ ਲਵਲੀ ਸਿੰਘ, ਬਾਬਾ ਚਤਰ ਸਿੰਘ, ਬਾਬਾ ਬਲਕਾਰ ਸਿੰਘ, ਬਾਬਾ ਨਿਰਭੈਅ ਸਿੰਘ, ਬਾਬਾ ਸੁਖਦੇਵ ਸਿੰਘ ਮਹਾਂਕਾਲ, ਬਾਬਾ ਸਰਬਜੀਤ ਸਿੰਘ ਡੀ.ਸੀ, ਬਾਬਾ ਮਾਨ ਸਿੰਘ ਲਿਖਾਰੀ, ਬਾਬਾ ਸੁਖਾ ਸਿੰਘ, ਬਾਬਾ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
- Download Babushahi App
-
-