ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਅੰਮ੍ਰਿਤਸਰ 2 ਜੁਲਾਈ 2026 : ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਥਾਣਾ ਖੇਤਰਾਂ ਵਿੱਚ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 246 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ ,
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਥਾਣਾ ਮਜੀਠਾ ਪੁਲਿਸ ਨੇ ਇੱਕ ਵਿਸ਼ੇਸ਼ ਕਾਰਵਾਈ ਦੌਰਾਨ ਇੱਕ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਅਤੇ 200 ਰੁਪਏ ਡਰੱਗ ਮਨੀ ਬਰਾਮਦ ਕੀਤੀ , ਦੋਸ਼ੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ
ਇਸੇ ਤਰ੍ਹਾਂ ਥਾਣਾ ਅਜਨਾਲਾ ਪੁਲਿਸ ਨੇ ਇੱਕ ਹੋਰ ਕਾਰਵਾਈ ਦੌਰਾਨ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 240 ਗ੍ਰਾਮ ਹੈਰੋਇਨ ਅਤੇ 1,000 ਰੁਪਏ ਡਰੱਗ ਮਨੀ ਬਰਾਮਦ ਕੀਤੀ , ਇਸ ਮਾਮਲੇ ਵਿੱਚ ਵੀ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ
- Download Babushahi App
-
-