ਮਿਸ਼ਨ ਕਲੀਨ ਪੰਜਾਬ ਤਹਿਤ ਬਠਿੰਡਾ ਵਿੱਚ ਵਿਸ਼ੇਸ਼ ਸਫ਼ਾਈ ਤੇ ਜਾਗਰੂਕਤਾ ਮੁਹਿੰਮ ਚਲਾਈ
ਨਗਰ ਨਿਗਮ ਬਠਿੰਡਾ ਦੀ ਸਖ਼ਤੀ : ਸਫ਼ਾਈ ਨਿਯਮਾਂ ਦੀ ਉਲੰਘਣਾ 'ਤੇ ਕੱਟੇ ਚਲਾਨ
ਅਸ਼ੋਕ ਵਰਮਾ
ਬਠਿੰਡਾ, 2 ਜੁਲਾਈ 2026 :ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ "ਮਿਸ਼ਨ ਕਲੀਨ ਪੰਜਾਬ" ਤਹਿਤ ਨਗਰ ਨਿਗਮ ਬਠਿੰਡਾ ਵੱਲੋਂ ਵੱਲੋਂ ਵਿਸ਼ੇਸ਼ ਸਫ਼ਾਈ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਬਠਿੰਡਾ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਲਗਾਤਾਰ ਆਮ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਪਟੇਲ ਨਗਰ, 100 ਫੁੱਟ ਰੋਡ ਅਤੇ ਹੋਰਨਾਂ ਇਲਾਕਿਆਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਥਾਨਕ ਵਸਨੀਕਾਂ ਅਤੇ ਦੁਕਾਨਦਾਰਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਜਨਤਕ ਥਾਵਾਂ 'ਤੇ ਕੂੜਾ ਨਾ ਸੁੱਟਣ ਅਤੇ ਸਫ਼ਾਈ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ।
ਇਸੇ ਤਹਿਤ ਪੁੱਡਾ ਮਾਰਕੀਟ ਸਥਿਤ ਗੋਪਾਲ ਸਵੀਟਸ ਅਤੇ ਮਾਡਲ ਟਾਊਨ ਫੇਜ਼-1 ਸਥਿਤ ਮੋਰ ਸੁਪਰਮਾਰਕੀਟ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਚਲਾਨ ਕੱਟੇ ਗਏ। ਨਗਰ ਨਿਗਮ ਵੱਲੋਂ ਦੁਕਾਨਦਾਰਾਂ ਨੂੰ ਸਫ਼ਾਈ ਦੇ ਮਿਆਰਾਂ ਦੀ ਪਾਲਣਾ ਕਰਨ ਅਤੇ ਗਿੱਲੇ ਤੇ ਸੁੱਕੇ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ ਦੀ ਹਦਾਇਤ ਵੀ ਦਿੱਤੀ ਗਈ ।
ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ। ਉਨ੍ਹਾਂ ਦੁਕਾਨਦਾਰਾਂ ਨੂੰ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਚ ਪੈਦਾ ਹੋਣ ਵਾਲੇ ਕੂੜੇ ਨੂੰ ਗਿੱਲਾ ਅਤਿ ਸੁੱਕਾ ਕਰ ਕੇ ਵੱਖ ਵੱਖ ਕੂੜੇਦਾਨ ਚ ਪਾਉਣ । ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਚ ਵੀ ਕਿਚਨ ਦਾ ਕੂੜਾ ਅਤੇ ਸੁੱਕਾ ਕੂੜਾ ਵੱਖਰਾ ਵੱਖਰਾ ਕਰਕੇ ਸਫਾਈ ਕਰਮਚਾਰੀਆਂ ਨੂੰ ਦੇਣ।
- Download Babushahi App
-
-