ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵੱਲੋਂ ਵਿਧਾਇਕਾ ਬਲਜਿੰਦਰ ਕੌਰ ਨੂੰ ਰੋਸ ਪੱਤਰ ਦੇਣ ਲਈ ਲਾਮਬੰਦੀ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ , 4 ਜੁਲਾਈ 2026 : ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਮੁਲਾਜ਼ਮ ਸਾਂਝਾ ਮੰਚ ਪੰਜਾਬ ਦੇ ਫੈਸਲੇ ਅਨੁਸਾਰ 1 ਜੁਲਾਈ ਤੋਂ 12 ਜੁਲਾਈ ਤੱਕ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦੇ ਸੱਦੇ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਆਉਣ ਵਾਲੀ 11 ਜੁਲਾਈ ਨੂੰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੀ ਰਿਹਾਇਸ਼ ਘੇਰਨ ਅਤੇ ਰੋਸ ਪੱਤਰ ਦੇ ਪ੍ਰੋਗਰਾਮ ਦੀ ਤਿਆਰੀ ਸਬੰਧੀ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਇਹ ਵੀ ਫੈਸਲਾ ਕੀਤਾ ਗਿਆ ਕਿ 6 ਜੁਲਾਈ ਸੋਮਵਾਰ ਨੂੰ ਤਲਵੰਡੀ ਸਾਬੋ ਇੱਕ ਸਾਂਝੀ ਮੀਟਿੰਗ ਕਰਕੇ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਅੱਜ ਹੀ ਸਾਥੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਮੀਟਿੰਗ ਵਿੱਚ ਬੁਲਾਰਿਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ ਅਤੇ ਪੈਨਸ਼ਨਰ ਮਸਲਿਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ।
ਆਗੂਆਂ ਨੇ ਕਿਹਾ ਕਿ ਸਰਕਾਰ ਕੱਚੇ ਕਾਮਿਆਂ ਨੂੰ ਪੱਕੇ ਨਹੀਂ ਕਰ ਰਹੀ, ਪੁਰਾਣੀ ਪੈਨਸ਼ਨ ਬਹਾਲ ਨਹੀਂ ਕਰ ਰਹੀ, ਪੈਂਨਸ਼ਨਾਂ ਉੱਪਰ 2.59 ਦਾ ਗੁਣਾਕ ਲਾਗੂ ਨਹੀਂ ਕਰ ਰਹੀ, ਡੀ ਏ ਦੀਆਂ ਕਿਸ਼ਤਾਂ ਜਾਰੀ ਨਹੀਂ ਕਰ ਰਹੀ, ਕੱਟੇ ਹੋਏ ਭੱਤੇ ਬਹਾਲ ਨਹੀਂ ਕਰ ਰਹੀ, ਇਹਨਾਂ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ। ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਨੇ ਇਹ ਫੈਸਲਾ ਕੀਤਾ ਕਿ ਜੁਲਾਈ ਮਹੀਨੇ ਵਿੱਚ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਓ ਦੇ ਪ੍ਰੋਗਰਾਮਾਂ ਤੋਂ ਬਾਅਦ 17 ਜੁਲਾਈ ਨੂੰ ਪੰਜਾਬ ਪੱਧਰੀ ਵੱਡੀ ਰੈਲੀ ਮੁਹਾਲੀ ਵਿੱਚ ਕਰਕੇ ਮੁਕੰਮਲ ਕੰਮ ਬੰਦ ਕਰਨ ਦੇ ਐਲਾਨ ਵੱਲ ਨੂੰ ਵਧਿਆ ਜਾਵੇਗਾ। ਅੱਜ ਦੀ ਇਸ ਮੀਟਿੰਗ ਵਿੱਚ ਗਗਨਦੀਪ ਸਿੰਘ ਭੁੱਲਰ ਸੂਬਾ ਕਨਵੀਨਰ, ਬਲਜਿੰਦਰ ਸਿੰਘ ਡੀ ਟੀ ਐਫ, ਸਿਕੰਦਰ ਸਿੰਘ ਧਾਲੀਵਾਲ ਡੀ ਐਮ ਐਫ, ਅਰਨ ਕੁਮਾਰ ਪੀ ਐਸ ਈ ਬੀ,ਜਤਿੰਦਰ ਕ੍ਰਿਸ਼ਨ, ਹਰਨੇਕ ਸਿੰਘ ਗਹਿਰੀ ,ਪ੍ਰਿੰਸੀਪਲ ਰਣਜੀਤ ਸਿੰਘ ਪੈਨਸ਼ਨਰ ਆਗੂ, ਲਛਮਣ ਸਿੰਘ ਮਲੂਕਾ 168022, ਮਨਜੀਤ ਸਿੰਘ ਧੰਜਲ, ਜਗਪਾਲ ਸਿੰਘ ਬੰਗੀ , ਜੋਨੀ ਸਿੰਗਲਾ,ਮਨਜਿੰਦਰ ਸਿੰਘ ਮੁਲਾਜ਼ਮ ਮੰਚ, ਅੰਮ੍ਰਿਤਪਾਲ ਮਾਨ , ਰੂਪ ਸਿੰਘ , ਸੰਦੀਪ ਕੁਮਾਰ, ਮਨੀਸ਼ ਕੁਮਾਰ ਪੀ ਐਸ ਐਸ ਐਫ ਵਿਗਿਆਨਕ ਸਮੇਤ ਅਨੇਕਾਂ ਆਗੂ ਹਾਜ਼ਰ ਹੋਏ।
- Download Babushahi App
-
-