ਪੰਜਾਬ ਪੁਲਿਸ ਵੱਲੋਂ 829 ਥਾਈਂ ਛਾਪੇਮਾਰੀ; 570 ਗ੍ਰਿਫ਼ਤਾਰ
*— ਪੁਲਿਸ ਟੀਮਾਂ ਨੇ 258 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 490ਵੇਂ ਦਿਨ 3.5 ਕਿਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਗ੍ਰਿਫ਼ਤਾਰ*
ਚੰਡੀਗੜ੍ਹ, 4 ਜੁਲਾਈ:
ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 165ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 829 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
165ਵੇਂ ਦਿਨ, ਪੁਲਿਸ ਟੀਮਾਂ ਨੇ 15 ਹਥਿਆਰਾਂ ਸਮੇਤ 570 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 43,697 ਹੋ ਗਈਆਂ।
ਇਸ ਤੋਂ ਇਲਾਵਾ 258 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 15 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 490ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 2.3 ਕਿਲੋ ਅਫੀਮ, 627 ਨਸ਼ੀਲੀਆਂ ਗੋਲੀਆਂ ਅਤੇ 36,900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 490 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 71,592 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
- Download Babushahi App
-
-