ਪੰਥਕ ਏਕਤਾ ਅਤੇ ਗੁਰਮਤਿ ਸਿਧਾਂਤਾਂ ਦੀ ਮਜ਼ਬੂਤੀ ਲਈ 5 ਜੁਲਾਈ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਸੰਗਤਾਂ: ਅਮਰਿੰਦਰ ਸਿੰਘ ਤੁੜ
ਪਟਿਆਲਾ 4 ਜੁਲਾਈ:
ਮਿਸਲ ਸਤਲੁਜ ਪਾਰਟੀ ਅਤੇ ਪੂਰਾ ਪੰਜਾਬ ਲਹਿਰ ਦੇ ਕੌਮੀ ਕਨਵੀਨਰ ਸਰਦਾਰ ਅਮਰਿੰਦਰ ਸਿੰਘ ਤੁੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਸਲ ਸਤਲੁਜ ਪਾਰਟੀ ਨੇ 5 ਜੁਲਾਈ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਹੋਣ ਵਾਲੇ ਪੰਥਕ ਸਮਾਗਮ ਵਿੱਚ ਸਮੂਹਿਕ ਤੌਰ 'ਤੇ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਸਮਾਗਮ ਪੰਥਕ ਏਕਤਾ, ਸਿੱਖ ਸਿਧਾਂਤਾਂ ਅਤੇ ਸਾਂਝੀ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਅਜਿਹੇ ਮੌਕਿਆਂ 'ਤੇ ਹਰ ਸਿੱਖ ਦਾ ਫ਼ਰਜ਼ ਬਣਦਾ ਹੈ ਕਿ ਉਹ ਗੁਰੂ ਘਰ ਦੀ ਹਾਜ਼ਰੀ ਭਰ ਕੇ ਪੰਥ ਦੀ ਚੜ੍ਹਦੀ ਕਲਾ ਅਤੇ ਏਕਤਾ ਦਾ ਸੰਦੇਸ਼ ਦੇਵੇ।
ਸਰਦਾਰ ਤੁੜ ਨੇ ਮਿਸਲ ਸਤਲੁਜ ਪਾਰਟੀ ਦੇ ਸਮੂਹ ਅਹੁਦੇਦਾਰਾਂ, ਵਰਕਰਾਂ ਅਤੇ ਸਮੂਹ ਸਿੱਖ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਇਸ ਪੰਥਕ ਸਮਾਗਮ ਦੀ ਸ਼ਾਨ ਵਧਾਉਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਦੇ ਭਾਗੀ ਬਣਨ।
ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਹਮੇਸ਼ਾ ਪੰਥਕ ਏਕਤਾ, ਗੁਰਮਤਿ ਸਿਧਾਂਤਾਂ ਦੀ ਪ੍ਰਤੀਬੱਧਤਾ ਅਤੇ ਸਿੱਖ ਕੌਮ ਦੇ ਸਾਂਝੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਹੀ ਹੈ ਅਤੇ ਭਵਿੱਖ ਵਿੱਚ ਵੀ ਹਰ ਪੰਥਕ ਕਾਰਜ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਭੂਮਿਕਾ ਨਿਭਾਉਂਦੀ ਰਹੇਗੀ।
- Download Babushahi App
-
-