ਬਟਾਲਾ: 'ਮੇਰੀ ਰਸੋਈ' ਯੋਜਨਾ ਤਹਿਤ ਵਾਰਡ ਨੰਬਰ 10 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਰੋਹਿਤ ਗੁਪਤਾ
ਬਟਾਲਾ, 6 ਜੁਲਾਈ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਯੋਜਨਾ ਤਹਿਤ ਵਾਰਡ ਨੰਬਰ 10 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।
ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 10 ਵਿੱਚ ਕੌਂਸਲਰ ਪੂਰਨ ਸਿੰਘ ਨਾਲ ਮਿਲਕੇ ਰਾਸ਼ਨ ਕਿੱਟਾਂ ਲੋੜਵੰਦ ਅਤੇ ਗਰੀਬ ਪਰਿਵਾਰਾਂ ਨੂੰ ਵੰਡੀਆਂ ਗਈਆਂ ਗਈਆਂ ਹਨ।
ਇਸ ਮੌਕੇ ਉਨ੍ਹਾਂ ਵਲੋਂ ਇਲਾਕਾ ਵਾਸੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬਟਾਲਾ ਦੇ ਹਰ ਵਾਰਡ ਦਾ ਸਰਬਪੱਖੀ ਵਿਕਾਸ ਅਤੇ ਹਰ ਪਰਿਵਾਰ ਦੀ ਭਲਾਈ ਸਾਡੀ ਪਹਿਲੀ ਤਰਜੀਹ ਹੈ। ਲੋਕ ਸੇਵਾ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਦੇ ਸੰਕਲਪ ਨਾਲ ਅਸੀਂ ਹਰ ਵੇਲੇ ਤੁਹਾਡੇ ਨਾਲ ਹਾਂ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ।
ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ।
ਉਨ੍ਹਾਂ ਦੱਸਿਆ ਕਿ ਸਕੂਲ ਆਫ ਐੱਮੀਨੈੱਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵ ਰਹੇ ਹਨ। ਸ਼ਾਨਦਾਰ ਪਾਰਕਾਂ ਦੀ, ਉਸਾਰੀ ਕਰਵਾਈ ਗਈ ਹੈ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।
- Download Babushahi App
-
-