SIR :ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ
ਅਸ਼ੋਕ ਵਰਮਾ
ਬਠਿੰਡਾ, 10 ਜੁਲਾਈ 2026 :ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਸਬੰਧੀ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਜ਼ਿਲ੍ਹੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰ ਆਪਣੇ ਗਣਨਾ ਫਾਰਮ ਭਰ ਸਕਦੇ ਹਨ ਅਤੇ ਜਮ੍ਹਾਂ ਕਰਵਾ ਸਕਦੇ ਹਨ।
ਜ਼ਿਲ੍ਹਾ ਬਠਿੰਡਾ ਦੇ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀ.ਐਲ.ਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ।" ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫਸਰ (ਬੀ.ਐਲ.ਓ) ਇਸ ਪ੍ਰਕਿਰਿਆ ਵਿੱਚ ਵੋਟਰਾਂ ਦੀ ਸਹਾਇਤਾ ਵਾਸਤੇ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ।
- Download Babushahi App
-
-