ਚਰਨਜੀਤ ਸਿੰਘ ਚੰਨੀ ਅਤੇ ਹੋਰ ਆਗੂ ਭੁਪੇਸ਼ ਬਘੇਲ ਨਾਲ ਮੁਲਾਕਾਤ ਲਈ ਰਾਣਾ ਗੁਰਜੀਤ ਦੇ ਨਿਵਾਸ ਸਥਾਨ 'ਤੇ ਪਹੁੰਚੇ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 11 ਜੁਲਾਈ, 2026: ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੇ ਨਿਵਾਸ ਸਥਾਨ 'ਤੇ ਪਹੁੰਚੇ।
ਇਸ ਦੌਰਾਨ ਕਈ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੇ ਘਰ ਪਹੁੰਚੇ ਹਨ ਜਿਨ੍ਹਾਂ ਵਿੱਚ ਗੁਰਪ੍ਰੀਤ ਸਿੰਘ ਕਾਂਗੜ, ਮੁਹੰਮਦ ਸਦੀਕ, ਨਜ਼ਰ ਸਿੰਘ ਮਾਨਸ਼ਾਹੀਆ, ਕਿੱਕੀ ਢਿੱਲੋਂ ਤੋਂ ਇਲਾਵਾ ਹੋਰ ਬਹੁਤ ਸਾਰੇ ਸ਼ਾਮਲ ਹਨ।
- Download Babushahi App
-
-