ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਲਿਖਾਰੀ ਸਭਾ ਦੀ ਮਹੀਨਾਵਾਰ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ
ਗੁਰਪ੍ਰੀਤ ਸਿੰਘ ਜਖਵਾਲੀ
ਫ਼ਤਹਿਗੜ੍ਹ ਸਾਹਿਬ 12 ਜੁਲਾਈ 2026: ਜ਼ਿਲ੍ਹਾ ਲਿਖਾਰੀ ਸਭਾ, ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਇਕੱਤਰਤਾ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ, ਸਰਹਿੰਦ ਮੰਡੀ ਵਿਖੇ ਲਿਖਾਰੀ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਰਵਾਏ ਕਵੀ ਦਰਬਾਰ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਸਭਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਗੋਪਾਲੋਂ ਨੇ ਨਿਭਾਈ ਜਦਕਿ ਬੀਬੀ ਪਰਮਜੀਤ ਕੌਰ ਸਰਹਿੰਦ, ਪ੍ਰੋ. ਸਾਧੂ ਸਿੰਘ ਪਨਾਗ ਤੇ ਅਜਮੇਰ ਸਿੰਘ ਮਾਨ ਪ੍ਰਧਾਨਗੀ ਮੰਡਲ 'ਚ ਸ਼ਾਮਿਲ ਰਹੇ। ਇਸ ਮੌਕੇ ਪਹੁੰਚੇ ਕਵੀਆਂ ਅਮਰਬੀਰ ਸਿੰਘ ਚੀਮਾ, ਪ੍ਰੋ. ਸਾਧੂ ਸਿੰਘ ਪਨਾਗ, ਅਵਤਾਰ ਸਿੰਘ ਪੁਆਰ, ਅਜਮੇਰ ਸਿੰਘ ਮਾਨ, ਬਲਤੇਜ ਸਿੰਘ ਬਠਿੰਡਾ, ਹਰਜਿੰਦਰ ਸਿੰਘ ਗੋਪਾਲੋਂ, ਭਾਈ ਰਣਜੀਤ ਸਿੰਘ ਫ਼ਤਹਿਗੜ੍ਹ ਸਾਹਿਬ, ਮੈਡਮ ਪਰੇਮ ਲਤਾ, ਤਵਿੰਦਰ ਸਿੰਘ ਚੱਢਾ ਅਤੇ ਸਿਮਰਨਜੀਤ ਸਿੰਘ ਨੇ ਆਪਣੀਆਂ ਰਚਨਾਵਾਂ ਦੀ ਪੇਸ਼ਕਾਰੀ ਕੀਤੀ। ਸਮਾਗਮ ਦੇ ਅਖੀਰ ਵਿੱਚ ਬੀਬੀ ਸਰਹਿੰਦ ਨੇ ਸੁਣਾਈਆਂ ਰਚਨਾਵਾਂ ਦੀ ਪੜਚੋਲ ਕੀਤੀ ਤੇ ਲਿਖਾਰੀ ਸਭਾ ਨਾਲ ਸਬੰਧਿਤ ਕੁਝ ਅਹਿਮ ਮੁੱਦਿਆਂ ਉੱਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਬੀਬੀ ਸਰਹਿੰਦ ਨੇ ਸਰਕਾਰਾਂ ਵੱਲੋਂ ਸਤਲੁਜ ਫਿਲਮ ਉੱਤੇ ਪਾਬੰਦੀ ਲਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੱਚਾਈ ਨੂੰ ਛੁਪਾਇਆ ਨਹੀਂ ਜਾ ਸਕਦਾ, ਸੱਚ ਪੰਜਾਬ ਦੀ ਜਨਤਾ ਸਾਹਮਣੇ ਆਉਣਾ ਚਾਹੀਦਾ ਹੈ। ਇਸ ਲਈ ਉਹਨਾਂ ਲਿਖਾਰੀ ਸਭਾ ਵੱਲੋਂ ਫਿਲਮ ਉੱਤੇ ਲਗਾਈ ਪਾਬੰਦੀ ਖਤਮ ਕਰਨ ਦੀ ਮੰਗ ਕੀਤੀ। ਇਸ ਮੌਕੇ ਉਹਨਾਂ ਸਭਾ ਦੇ ਸਮੂਹ ਮੈਂਬਰਾਂ ਨੂੰ ਅਨੁਸ਼ਾਸਨ ਬਣਾਏ ਰੱਖਣ ਦੀ ਵੀ ਤਾਕੀਦ ਕੀਤੀ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਬੀਬੀ ਸਰਹਿੰਦ ਨੇ ਪਹੁੰਚੇ ਕਵੀਆਂ ਤੇ ਸਰੋਤਿਆਂ ਦਾ ਧੰਨਵਾਦ ਕੀਤਾ।
- Download Babushahi App
-
-