ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ 10 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ, 13 ਜੁਲਾਈ 2026
ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ, ਆਈ.ਪੀ.ਐਸ., ਦੇ ਦਿਸ਼ਾ-ਨਿਰਦੇਸ਼ਾਂ ਅਤੇ ਇੰਸਪੈਕਟਰ ਕੁਲਵੰਤ ਕੌਰ, ਮੁੱਖ ਅਫ਼ਸਰ ਥਾਣਾ ਹੈਬੋਵਾਲ ਦੀ ਨਿਗਰਾਨੀ ਹੇਠ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਇੱਕ ਹੋਰ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਗਈ ਹੈ।
ਇਸ ਮੁਹਿੰਮ ਦੌਰਾਨ ਸਬ-ਇੰਸਪੈਕਟਰ ਸੁਖਜਿੰਦਰ ਸਿੰਘ, ਇੰਚਾਰਜ ਪੁਲਿਸ ਚੌਕੀ ਜਗਤਪੁਰੀ, ਥਾਣਾ ਹੈਬੋਵਾਲ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਨਾਕਾਬੰਦੀ ਪਿੰਡ ਜੱਸੀਆ ਨੇੜੇ ਰੇਲਵੇ ਲਾਈਨ, ਲੁਧਿਆਣਾ ਵਿਖੇ ਦੋ ਵਿਅਕਤੀਆਂ ਅਤੁਲ ਦੁਬੇ ਪੁੱਤਰ ਅਮਰਨਾਥ, ਵਾਸੀ ਨਿਧਾਨ ਸਿੰਘ ਨਗਰ, ਲੁਧਿਆਣਾ ਅਤੇ ਤੇਜਪਾਲ ਸਿੰਘ ਪੁੱਤਰ ਪਰਮਿੰਦਰ ਸਿੰਘ, ਵਾਸੀ ਚੰਦਰ ਨਗਰ, ਲੁਧਿਆਣਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ।
ਤਲਾਸ਼ੀ ਦੌਰਾਨ ਦੋਸ਼ੀਆਂ ਦੇ ਕਬਜ਼ੇ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਹੈਬੋਵਾਲ, ਲੁਧਿਆਣਾ ਵਿਖੇ ਮਿਤੀ 10-07-2026 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 61 ਅਤੇ 85 ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਦੋਸ਼ੀਆਂ ਕੋਲੋਂ ਨਸ਼ਾ ਤਸਕਰੀ ਸੰਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
- Download Babushahi App
-
-