ਪੁਲਿਸ ਵੱਲੋਂ ਫ਼ੜਿਆ 90 ਕਿਲੋ ਲਾਹਣ
ਦੀਦਾਰ ਗੁਰਨਾ
ਅੰਮ੍ਰਿਤਸਰ 14 ਜੁਲਾਈ 2026 : SSP ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਗੈਰ-ਕਾਨੂੰਨੀ ਸ਼ਰਾਬ ਦੇ ਧੰਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਰਾਮਦਾਸ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 90 ਕਿਲੋ ਲਾਹਣ ਬਰਾਮਦ ਕੀਤੀ ਹੈ , ਇਸ ਸਬੰਧੀ ਪੁਲਿਸ ਵੱਲੋਂ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੀ ਤਿਆਰੀ ਅਤੇ ਤਸਕਰੀ ਨੂੰ ਰੋਕਣ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ , ਇਸੇ ਮੁਹਿੰਮ ਦੌਰਾਨ ਥਾਣਾ ਰਾਮਦਾਸ ਦੀ ਟੀਮ ਨੇ ਕਾਰਵਾਈ ਕਰਦਿਆਂ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ ਕਰਕੇ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਕਰਾਰਾ ਝਟਕਾ ਦਿੱਤਾ ਹੈ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਿਹਾ ਕਿ ਨਸ਼ਿਆਂ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ , ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਨੱਥ ਪਾਉਣ ਲਈ ਅਜਿਹੀਆਂ ਕਾਰਵਾਈਆਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ
- Download Babushahi App
-
-