ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 15 ਜੁਲਾਈ 2026 : ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਅਧੀਨ ਮੱਛੀ ਪਾਲਣ ਦੇ ਕਿੱਤੇ ਲਈ ਜਨਰਲ ਵਰਗ ਦੇ ਲਾਭਪਾਤਰੀਆਂ ਨੂੰ 40 ਫੀਸਦੀ ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਅਤੇ ਮਹਿਲਾ ਲਾਭਪਾਤਰੀਆਂ ਨੂੰ 60 ਫੀਸਦੀ ਸਬਸਿਡੀ ਸਰਕਾਰੀ ਨਿਯਮਾਂ ਅਨੁਸਾਰ ਦਿੱਤੀ ਜਾਂਦੀ ਹੈ, ਇਸ ਲਈ ਮੱਛੀ ਪਾਲਕ ਇਸ ਕਿੱਤੇ ਨੂੰ ਅਪਣਾ ਕੇ ਆਪਣਾ ਆਰਥਿਕ ਪੱਧਰ ਉੱਚਾ ਚੁੱਕ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸਨਰ ਡਾ.ਸੋਨਾ ਥਿੰਦ ਨੇ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਅਧੀਨ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਕਮੇਟੀ ਵੱਲੋਂ ਪੇਸ਼ ਕੀਤੇ ਗਏ ਸਾਰੇ ਪ੍ਰੋਜੈਕਟਾਂ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੱਛੀ ਪਾਲਣ ਵਿਕਾਸ ਪ੍ਰੋਜੈਕਟਾਂ ਵਿੱਚ ਨਵੇਂ ਮੱਛੀ ਪਾਲਣ ਦੇ ਤਲਾਬਾਂ ਦੀ ਪੁਟਾਈ, ਮੱਛੀ ਅਤੇ ਮੱਛੀ ਉਤਪਾਦਾਂ ਦੀ ਢੋਆ-ਢੁਆਈ ਲਈ ਮੋਟਰਸਾਈਕਲਾਂ, ਤਿੰਨ ਪਹੀਆ ਵਾਹਨ ਅਤੇ ਇੰਸੂਲੇਟਿਡ ਵੈਨਾਂ ਦੀ ਖਰੀਦ ਅਤੇ ਫਿਸ਼ ਕਿਓਸਕਾਂ (ਮੱਛੀ/ਮੱਛੀ ਉਤਪਾਦਾਂ ਦੀ ਵੇਚ ਲਈ ਦੁਕਾਨਾਂ) ਦੀ ਸਥਾਪਨਾ ਕੀਤੀ ਜਾਵੇ
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਮੱਛੀ ਪਾਲਣ ਦੇ ਖੇਤਰ ਨਾਲ ਜੁੜਨ। ਉਨ੍ਹਾਂ ਕਿਹਾ ਕਿ ਮੱਛੀ ਪਾਲਣ ਇੱਕ ਉਭਰਦਾ ਹੋਇਆ ਖੇਤਰ ਹੈ, ਜਿਸ ਰਾਹੀਂ ਰੋਜ਼ਗਾਰ ਅਤੇ ਆਮਦਨ ਵਿੱਚ ਵਾਧਾ ਕੀਤਾ ਜਾ ਸਕਦਾ ਹੈ ਅਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਮੀਟਿੰਗ ਦੌਰਾਨ ਸਹਾਇਕ ਡਾਇਰੈਕਟਰ ਮੱਛੀ ਪਾਲਣ, ਸ੍ਰੀਮਤੀ ਰਾਸ਼ੂ ਮਹਿੰਦੀਰੱਤਾ ਨੇ ਦੱਸਿਆ ਕਿ ਪੰਜਾਬ ਦਾ ਕੋਈ ਵੀ ਵਸਨੀਕ ਇਸ ਸਕੀਮ ਦਾ ਲਾਭ ਲੈ ਸਕਦਾ ਹੈ। ਇਸ ਮੰਤਵ ਲਈ ਬਿਨੈਕਾਰ ਸਹਾਇਕ ਡਾਇਰੈਕਟਰ ਮੱਛੀ ਪਾਲਣ, ਫਤਿਹਗੜ੍ਹ ਸਾਹਿਬ ਦੇ ਦਫ਼ਤਰ ਵਿੱਚ ਅਰਜ਼ੀ ਦੇ ਸਕਦੇ ਹਨ
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਖੇਤੀਬਾੜੀ, ਮੱਛੀ ਪਾਲਣ ਅਫਸਰ ਸੁਖਵਿੰਦਰ ਕੌਰ, ਸਿੰਚਾਈ, ਜਲ ਸਪਲਾਈ ਅਤੇ ਸੈਨੀਟੇਸ਼ਨ, ਲੀਡ ਬੈਂਕ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਹਾਜਰ ਸਨ
- Download Babushahi App
-
-