ਚੈਕਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ 16 ਜੁਲਾਈ 2026 : SSP ਵਰੁਣ ਸ਼ਰਮਾ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨਾਕਾਬੰਦੀ ਅਤੇ ਸਰਚ ਮੁਹਿੰਮ ਚਲਾਈ ਗਈ , ਇਸ ਦੌਰਾਨ ਸ਼ਹਿਰ ਦੇ ਸੰਵੇਦਨਸ਼ੀਲ ਅਤੇ ਭੀੜ-ਭਾੜ ਵਾਲੇ ਇਲਾਕਿਆਂ ਸਮੇਤ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ 'ਤੇ ਪੁਲਿਸ ਟੀਮਾਂ ਵੱਲੋਂ ਸਖ਼ਤ ਚੈਕਿੰਗ ਕੀਤੀ ਗਈ
ਮੁਹਿੰਮ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਯਾਤਰੀਆਂ ਦੇ ਸਮਾਨ, ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਬਰੀਕੀ ਨਾਲ ਜਾਂਚ ਕੀਤੀ , ਇਸ ਤੋਂ ਇਲਾਵਾ ਜਨਤਕ ਸਥਾਨਾਂ 'ਤੇ ਆਉਣ-ਜਾਣ ਵਾਲੇ ਲੋਕਾਂ 'ਤੇ ਵੀ ਕੜੀ ਨਜ਼ਰ ਰੱਖੀ ਗਈ ਤਾਂ ਜੋ ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ
ਪਟਿਆਲਾ ਪੁਲਿਸ ਨੇ ਕਿਹਾ ਕਿ ਅਜਿਹੀਆਂ ਵਿਸ਼ੇਸ਼ ਚੈਕਿੰਗ ਅਤੇ ਨਾਕਾਬੰਦੀ ਮੁਹਿੰਮਾਂ ਦਾ ਮੁੱਖ ਉਦੇਸ਼ ਅਪਰਾਧਿਕ ਅਨਸਰਾਂ 'ਤੇ ਨਕੇਲ ਕੱਸਣਾ, ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣਾ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ , ਪੁਲਿਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ
- Download Babushahi App
-
-