ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 23 ਵਿੱਚ ‘ਮੇਰੀ ਰਸੋਈ ਯੋਜਨਾ’ ਤਹਿਤ ਵੰਡੀਆਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ
ਅਸ਼ੋਕ ਵਰਮਾ
ਬਠਿੰਡਾ, 16 ਜੁਲਾਈ 2026 :ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 23 ਵਿੱਚ ‘ਮੇਰੀ ਰਸੋਈ ਯੋਜਨਾ’ ਤਹਿਤ ਯੋਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਲਾਭਪਾਤਰੀਆਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੇਅਰ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਨਗਰ ਨਿਗਮ ਲੋਕ ਸੇਵਾ ਦੇ ਕੰਮ ਪੂਰੀ ਵਚਨਬੱਧਤਾ ਨਾਲ ਜਾਰੀ ਰੱਖੇਗਾ।
ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਯੋਗ ਪਰਿਵਾਰ ਸਰਕਾਰੀ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ‘ਮੇਰੀ ਰਸੋਈ ਯੋਜਨਾ’ਰਾਹੀਂ ਲੋੜਵੰਦ ਪਰਿਵਾਰਾਂ ਨੂੰ ਜ਼ਰੂਰੀ ਖੁਰਾਕੀ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਆਰਥਿਕ ਰਾਹਤ ਮਿਲ ਸਕੇ ਅਤੇ ਉਨ੍ਹਾਂ ਦੇ ਘਰ ਦਾ ਚੁੱਲ੍ਹਾ ਨਿਯਮਿਤ ਤੌਰ ’ਤੇ ਬਲਦਾ ਰਹੇ।”
ਉਨ੍ਹਾਂ ਕਿਹਾ ਕਿ ਨਗਰ ਨਿਗਮ ਬਠਿੰਡਾ ਵੀ ਮੁੱਖ ਮੰਤਰੀ ਦੇ ਲੋਕ ਭਲਾਈ ਅਤੇ ਜਨਹਿਤ ਦੇ ਵਿਜ਼ਨ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰ ਰਿਹਾ ਹੈ। ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਗਰੀਬ, ਲੋੜਵੰਦ ਅਤੇ ਵਾਂਝੇ ਪਰਿਵਾਰਾਂ ਦੀ ਸਹਾਇਤਾ ਕਰਨਾ ਵੀ ਨਿਗਮ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ ਸੇਵਾ ਕਾਰਜ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਈ ਜਾ ਸਕੇ।
ਇਸ ਮੌਕੇ ਸ੍ਰੀ ਰਮੇਸ਼ ਕੁਮਾਰ ਮੇਸ਼ਾ, ਸ੍ਰੀ ਅਸ਼ੋਕ ਕੁਮਾਰ ਕਾਲਾ, ਸ੍ਰੀ ਅਵਤਾਰ ਸਿੰਘ ਗੋਗਾ, ਸ੍ਰੀ ਦਲਜੀਤ ਸਿੰਘ ਰੋਮਾਣਾ, ਸ੍ਰੀ ਮੀਤਾ ਅਤੇ ਸ੍ਰੀ ਰਾਠੌੜ ਸਮੇਤ ਇਲਾਕੇ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।
- Download Babushahi App
-
-