1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ.
32 ਲੱਖ ਤੋਂ ਵੱਧ ਔਰਤਾਂ ਇਸ ਸਹੂਲਤ ਦਾ ਲਾਭ ਉਠਾ ਰਹੀਆਂ ਹਨ
ਅੰਮ੍ਰਿਤਸਰ, 16 ਜੁਲਾਈ 2026 - ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ।
ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਅਹਿਮ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ, ਜਦਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ 1 ਜੁਲਾਈ ਤੋਂ ਇਸ ਯੋਜਨਾ ਦਾ ਲਾਭ ਮਿਲਣਾ ਸ਼ੁਰੂ ਹੋ ਚੁੱਕਾ ਹੈ ਅਤੇ ਹੁਣ ਤੱਕ 32 ਲੱਖ ਤੋਂ ਵੱਧ ਔਰਤਾਂ ਇਸ ਸਹੂਲਤ ਦਾ ਲਾਭ ਉਠਾ ਰਹੀਆਂ ਹਨ।
ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਇਨ੍ਹਾਂ ਮਹੱਤਵਪੂਰਨ ਸਕੀਮਾਂ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਔਰਤਾਂ ਜੁਲਾਈ ਮਹੀਨੇ ਦੌਰਾਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੀਆਂ, ਉਨ੍ਹਾਂ ਨੂੰ ਅਗਸਤ ਮਹੀਨੇ ਵਿੱਚ ਤਿੰਨ ਮਹੀਨਿਆਂ ਦੀ ਅਦਾਇਗੀ ਇਕੱਠੀ ਪ੍ਰਾਪਤ ਹੋਵੇਗੀ।
ਉਨ੍ਹਾਂ ਕਿਹਾ ਕਿ ਇਹ ਸਕੀਮ ਲਗਾਤਾਰ ਜਾਰੀ ਰਹੇਗੀ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਇਕ ਸਾਬਤ ਹੋਵੇਗੀ।
- Download Babushahi App
-
-