ਆਪਣੇ ਨਿੱਜੀ "ਸਵਾਰਥਾਂ 'ਚ ਉਲਝੀ ਸ਼੍ਰੋਮਣੀ ਅਕਾਲੀ ਦਲ, ਪੰਜਾਬ ਦੀ ਕੋਈ ਪਰਵਾਹ ਨਹੀਂ": PM ਮੋਦੀ ਦਾ ਸੌਫ਼ਟ ਹਮਲਾ
ਪੀਐਮ ਮੋਦੀ ਨੇ ਦਿੱਤਾ 'ਡਬਲ ਇੰਜਣ ਸਰਕਾਰ' ਦਾ ਨਾਅਰਾ, ਅਕਾਲੀ-ਕਾਂਗਰਸ ਨੂੰ ਲਿਆ ਲੰਮੇ ਹੱਥੀਂ
ਜਲੰਧਰ/ਚੰਡੀਗੜ੍ਹ, 17 ਜੁਲਾਈ 2026- ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਸੱਤਾਧਿਰ (ਆਪ) ਉੱਤੇ ਤਿੱਖੇ ਨਿਸ਼ਾਨੇ ਵਿੰਨ੍ਹੇ, ਉੱਥੇ ਹੀ ਕਾਂਗਰਸ-ਅਕਾਲੀ ਦਲ ਨੂੰ ਵੀ ਨਹੀਂ ਬਖ਼ਸ਼ਿਆ। ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਪੁਰਾਣੇ ਸਹਿਯੋਗੀ ਰਹੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਇੱਕ ਨਰਮ, ਪਰ ਬੇਹੱਦ ਸਿਆਸੀ ਮਾਇਨੇ ਰੱਖਣ ਵਾਲਾ ਹਮਲਾ ਬੋਲਿਆ। ਪ੍ਰਧਾਨ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਕਾਲੀ ਦਲ ਹੁਣ ਪੰਜਾਬ ਦੇ ਹਿੱਤਾਂ ਨੂੰ ਵਿਸਾਰ ਕੇ ਸਿਰਫ਼ ਆਪਣੇ ਨਿੱਜੀ ਅਤੇ ਸਿਆਸੀ ਸਵਾਰਥਾਂ ਵਿੱਚ ਉਲਝ ਕੇ ਰਹਿ ਗਿਆ ਹੈ।
ਮੋਦੀ ਨੇ ਕਿਹਾ, "ਸ਼੍ਰੋਮਣੀ ਅਕਾਲੀ ਦਲ" ਵੀ ਹੁਣ ਆਪਣੇ ਸਵਾਰਥਾਂ ਦੇ ਚੱਕਰਵਿਊ ਵਿੱਚ ਫਸ ਚੁੱਕਾ ਹੈ।" ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ-ਅਕਾਲੀ ਦਲ ਨੂੰ ਹੁਣ ਪੰਜਾਬ ਦੇ ਲੋਕਾਂ, ਇੱਥੋਂ ਦੇ ਨੌਜਵਾਨਾਂ ਅਤੇ ਕਿਸਾਨਾਂ ਦੀ ਕੋਈ ਪਰਵਾਹ ਨਹੀਂ ਰਹੀ। ਪੀਐਮ ਮੋਦੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਸਲੀ ਅਤੇ ਸਕਾਰਾਤਮਕ ਬਦਲਾਅ ਸਿਰਫ਼ ਅਤੇ ਸਿਰਫ਼ 'ਡਬਲ ਇੰਜਣ' ਦੀ ਸਰਕਾਰ ਹੀ ਲਿਆ ਸਕਦੀ ਹੈ। ਜਦੋਂ ਕੇਂਦਰ ਅਤੇ ਰਾਜ ਵਿੱਚ ਇੱਕੋ ਸੋਚ ਵਾਲੀ ਭਾਜਪਾ ਸਰਕਾਰ ਹੋਵੇਗੀ, ਤਾਂ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇਗਾ।
- Download Babushahi App
-
-