ਹਰਦਿਆਲ ਸਿੰਘ ਕੰਬੋਜ਼ ਅਤੇ ਉਹਨਾਂ ਦੀ ਟੀਮ ਯੂਥ ਕਾਂਗਰਸ ਦੇ ਪ੍ਰਧਾਨ ਦਾ ਸਨਮਾਨ ਕਰਦੇ ਹੋਏ
ਦੀਦਾਰ ਗੁਰਨਾ
ਰਾਜਪੁਰਾ 19 ਜੁਲਾਈ 2026 : ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਦੇ ਗ੍ਰਹਿ ਵਿਖੇ ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਉਹਨਾਂ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕਰਨ ਲਈ ਪਹੁੰਚੇ , ਇਸ ਮੌਕੇ ਹਰਦਿਆਲ ਸਿੰਘ ਕੰਬੋਜ਼ ਨੇ ਸ਼ੁਭਮ ਸ਼ਰਮਾ ਨੂੰ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਹੋਣ 'ਤੇ ਦਿਲੋਂ ਵਧਾਈ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ , ਹਰਦਿਆਲ ਸਿੰਘ ਕੰਬੋਜ਼ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸ਼ੁਭਮ ਸ਼ਰਮਾ ਆਪਣੀ ਨੌਜਵਾਨ ਸੋਚ, ਮਿਹਨਤ ਅਤੇ ਸਮਰਪਣ ਨਾਲ ਪੰਜਾਬ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਗੇ , ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹੱਕਾਂ, ਰੁਜ਼ਗਾਰ, ਸਿੱਖਿਆ ਅਤੇ ਹੋਰ ਅਹਿਮ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਉਹ ਅਹਿਮ ਭੂਮਿਕਾ ਨਿਭਾਉਣਗੇ ਅਤੇ ਹਰ ਪੱਧਰ 'ਤੇ ਨੌਜਵਾਨਾਂ ਦੀ ਆਵਾਜ਼ ਬਣ ਕੇ ਖੜ੍ਹਣਗੇ
ਇਸ ਦੌਰਾਨ ਦੋਵਾਂ ਆਗੂਆਂ ਵਿਚ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ, ਨੌਜਵਾਨਾਂ ਨਾਲ ਜੁੜੇ ਮੁੱਦਿਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਹੋਇਆ
- Download Babushahi App
-
-