ਮਾਨ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਮੇਅਰ ਦੇ ਵਿਕਾਸ ਮਾਡਲ ਸਦਕਾ 40 ਪਰਿਵਾਰ ‘ਆਪ’ ਨਾਲ ਜੁੜੇ
ਅਸ਼ੋਕ ਵਰਮਾ
ਬਠਿੰਡਾ, 20 ਜੁਲਾਈ 2026 : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਅਤੇ ਲੋਕ-ਭਲਾਈ ਵਾਲੀਆਂ ਨੀਤੀਆਂ ਅਤੇ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 40 ਦੇ ਕਰੀਬ 40 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਦਾ ਪਟਕਾ ਪਹਿਨਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਦੀ ਮੈਂਬਰਸ਼ਿਪ ਦਿਵਾਈ।ਇਸ ਮੌਕੇ ਵਾਰਡ ਨੰਬਰ 40 ਦੇ ਵਸਨੀਕ ਰਹੀਸ ਅਹਿਮਦ ਉਰਫ਼ ਪੱਪੂ ਖਾਨ, ਦਿਲਸ਼ਾਦ ਖਾਨ, ਅਫ਼ਸਰ ਖਾਨ (ਕੈਂਚੀ ਵਾਲੇ), ਦੀਪਾ, ਡਾ. ਚਿਰਾਗਦੀਨ ਅਤੇ ਵਜ਼ੀਰ ਖਾਨ ਦੀ ਅਗਵਾਈ ਹੇਠ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਮਹਿਤਾ ਪਰਿਵਾਰ ਅਤੇ ਆਮ ਆਦਮੀ ਪਾਰਟੀ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ।
ਇਸ ਪ੍ਰੋਗਰਾਮ ਵਿੱਚ ਵਾਰਡ ਨੰਬਰ 40 ਦੇ ਐਮਸੀ ਸ੍ਰੀ ਸੰਜੀਵ ਕੁਮਾਰ ਸੋਨੀ (ਪ੍ਰਧਾਨ), ਵਾਰਡ ਨੰਬਰ 38 ਦੇ ਐਮਸੀ ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ, ਵਾਰਡ ਨੰਬਰ 39 ਤੋਂ ਸ੍ਰੀ ਸਾਧੂ ਸਿੰਘ, ਸ੍ਰੀ ਬਿੱਕਰ ਸਿੰਘ, ਸ੍ਰੀ ਪੰਕਜ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕ ਹਿੱਤ ਨੂੰ ਸਰਵੋਚ ਤਰਜੀਹ ਦਿੰਦਿਆਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਇਤਿਹਾਸਕ ਕੰਮ ਕੀਤੇ ਹਨ। ਸਰਕਾਰ ਦੀ ਪਾਰਦਰਸ਼ੀ ਕਾਰਜ-ਸ਼ੈਲੀ ਅਤੇ ਲੋਕ-ਭਲਾਈ ਯੋਜਨਾਵਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਬਠਿੰਡਾ ਸ਼ਹਿਰ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਸ਼ਹਿਰ ਵਿੱਚ ਆਧੁਨਿਕ ਸੜਕਾਂ, ਸੀਵਰੇਜ, ਸਟਰੀਟ ਲਾਈਟਾਂ, ਸਫ਼ਾਈ ਪ੍ਰਬੰਧ, ਪਾਰਕਾਂ ਦਾ ਸੁੰਦਰੀਕਰਨ ਅਤੇ ਹੋਰ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਮੁਕੰਮਲ ਕੀਤੇ ਜਾ ਰਹੇ ਹਨ। ਇਹੀ ਕਾਰਨ ਹੈ ਕਿ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਵਰਕਰ ਲਗਾਤਾਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਸ੍ਰੀ ਅਮਰਜੀਤ ਮਹਿਤਾ ਨੇ ਕਿਹਾ, “ਬਠਿੰਡਾ ਦੀ ਜਾਗਰੂਕ ਜਨਤਾ ਨੇ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਜਨਮਤ ਦੇ ਕੇ ਵਿਕਾਸ ਦੀ ਰਾਜਨੀਤੀ ’ਤੇ ਆਪਣੀ ਮੋਹਰ ਲਗਾਈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਲਗਾਤਾਰ ਦੂਜੀ ਵਾਰ ਆਮ ਆਦਮੀ ਪਾਰਟੀ ਦਾ ਮੇਅਰ ਬਣਨਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਕੰਮ ਕਰਨ ਵਾਲਿਆਂ ਦੇ ਨਾਲ ਖੜ੍ਹੇ ਹਨ। ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਲਗਾਤਾਰ ਦੂਜੀ ਵਾਰ ਮੇਅਰ ਬਣਨਾ ਲੋਕਾਂ ਦੇ ਅਟੁੱਟ ਭਰੋਸੇ ਅਤੇ ਉਨ੍ਹਾਂ ਦੇ ਵਿਕਾਸ ਕਾਰਜਾਂ ਦੀ ਸਭ ਤੋਂ ਵੱਡੀ ਪਛਾਣ ਹੈ।”
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਹੋਰ ਤੇਜ਼ ਹੋਵੇਗੀ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਭਰੋਸਾ ਜਤਾਇਆ ਕਿ ਉਨ੍ਹਾਂ ਦੇ ਜੁੜਨ ਨਾਲ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਆਮ ਆਦਮੀ ਪਾਰਟੀ ਦੀ ਲੋਕ ਸੇਵਾ ਦੀ ਮੁਹਿੰਮ ਨੂੰ ਨਵੀਂ ਰਫ਼ਤਾਰ ਮਿਲੇਗੀ।
ਸ੍ਰੀ ਅਮਰਜੀਤ ਮਹਿਤਾ ਨੇ ਕਿਹਾ, “ਸਾਡੀ ਰਾਜਨੀਤੀ ਦਾ ਮਕਸਦ ਸਿਰਫ਼ ਚੋਣਾਂ ਜਿੱਤਣਾ ਨਹੀਂ, ਸਗੋਂ ਲੋਕਾਂ ਦਾ ਜੀਵਨ ਬਿਹਤਰ ਬਣਾਉਣਾ ਹੈ। ਬਠਿੰਡਾ ਨੂੰ ਆਧੁਨਿਕ, ਸਾਫ਼-ਸੁਥਰਾ, ਸੁੰਦਰ ਅਤੇ ਸਹੂਲਤਾਂ ਨਾਲ ਭਰਪੂਰ ਸ਼ਹਿਰ ਬਣਾਉਣ ਦਾ ਸੰਕਲਪ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਵਿਕਾਸ ਦੇ ਇਸ ਸਫ਼ਰ ਵਿੱਚ ਹਰ ਵਰਗ ਦਾ ਸਹਿਯੋਗ ਅਤੇ ਭਰੋਸਾ ਸਾਡੀ ਸਭ ਤੋਂ ਵੱਡੀ ਤਾਕਤ ਹੈ। ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਿੱਚ ਹੋਰ ਵੀ ਵੱਡੇ ਵਿਕਾਸ ਕਾਰਜ ਜ਼ਮੀਨੀ ਪੱਧਰ ’ਤੇ ਨਜ਼ਰ ਆਉਣਗੇ ਅਤੇ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੀ ਉਤਰੇਗੀ।”
- Download Babushahi App
-
-