ADC ਸੁਰਿੰਦਰ ਧਾਲੀਵਾਲ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ/ਅਮਲੋਹ 21 ਜੁਲਾਈ 2026 : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸੰਦੇਸ਼ ਨੂੰ ਪਿੰਡ-ਪਿੰਡ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਬਲਾਕ ਅਮਲੋਹ ਦੇ ਪਿੰਡ ਟਿੱਬੀ ਅਤੇ ਰਾਈਏਵਾਲ, ਬਲਾਕ ਸਰਹਿੰਦ ਦੇ ਪਿੰਡ ਸਰਾਨਾ ਅਤੇ ਧਤੌਂਦਾ ਵਿਖੇ ਬੀਤੀ ਸ਼ਾਮ ਨੂੰ ਲੋਕਾਂ ਨੇ ਸ੍ਰੀ ਗੁਰੂ ਰਵਿਦਾਸ ਨੂੰ ਸਮਰਪਿਤ ਡਾਕੂਮੈਂਟਰੀ ਸੋਅ ਵੇਖਿਆ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਦਿੱਤੀ
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੂੰ ਸਮਰਪਿਤ 30 ਮਿੰਟ ਦੀ ਦਸਤਾਵੇਜ਼ੀ ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ , ਇਸ ਦਸਤਾਵੇਜ਼ੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ , ਉਨ੍ਹਾਂ ਦੱਸਿਆ ਕਿ 22 ਜੁਲਾਈ ਨੂੰ ਬਲਾਕ ਸਰਹਿੰਦ ਦੇ ਪਿੰਡ ਬਾਗੜੀਆਂ ਤੇ ਗੁਣੀਆ ਮਾਜਰਾ, ਬਲਾਕ ਅਮਲੋਹ ਦੇ ਪਿੰਡ ਬੁੱਗਾਂ ਕਲਾਂ ਤੇ ਰਾਏਪੁਰ ਚੋਬਦਾਰਾਂ ਵਿਖ਼ੇ ਦਸਤਾਵੇਜੀ ਫਿਲਮ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੋਂ ਪ੍ਰੇਰਨਾ ਲੈ ਕੇ ਸਾਨੂੰ ਬਰਾਬਰੀ ਵਾਲੇ ਸਮਾਜ ਦੇ ਨਿਰਮਾਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ
- Download Babushahi App
-
-