ਰੁੱਖ ਲਗਾਓ–ਵਾਤਾਵਰਣ ਬਚਾਓ" ਮੁਹਿੰਮ ਤਹਿਤ ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਵੱਲੋਂ ਜਾਗਰੂਕਤਾ ਰੈਲੀ, ਰਾਹਗੀਰਾਂ ਨੂੰ ਬੂਟੇ ਵੰਡੇ
ਖਰੜ 21 ਜੁਲਾਈ 2026 - ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਵੱਲੋਂ ਅੱਜ ਖਰੜ ਦੇ ਬੱਸ ਸਟੈਂਡ ਨੇੜੇ "ਰੁੱਖ ਲਗਾਓ–ਵਾਤਾਵਰਣ ਬਚਾਓ" ਦੇ ਨਾਅਰੇ ਹੇਠ ਇੱਕ ਪ੍ਰਭਾਵਸ਼ਾਲੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਟਰਸਟ ਦੀ ਪ੍ਰਧਾਨ ਅਮਰਜੀਤ ਕੌਰ ਪੂਜਾ ਨੇ ਰੈਲੀ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਣ ਦੀ ਰੱਖਿਆ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ।ਟਰੱਸਟ ਦੀ ਪ੍ਰਧਾਨ ਅਮਰਜੀਤ ਕੌਰ ਪੂਜਾ ਨੇ ਖੁਦ ਰੈਲੀ ਦੀ ਅਗਵਾਈ ਕੀਤੀ ਅਤੇ ਰਾਹਗੀਰਾਂ ਨੂੰ ਮੁਫ਼ਤ ਬੂਟੇ ਵੰਡ ਕੇ ਹਰ ਪਰਿਵਾਰ ਨੂੰ ਘੱਟੋ-ਘੱਟ ਇੱਕ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਧ ਰਹੇ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਰੁੱਖ ਲਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਰੁੱਖ ਲਗਾਉਣ ਤੱਕ ਹੀ ਸੀਮਿਤ ਨਾ ਰਹਿਣ, ਸਗੋਂ ਉਨ੍ਹਾਂ ਦੀ ਸੰਭਾਲ ਦਾ ਵੀ ਸੰਕਲਪ ਲੈਣ।
ਰੈਲੀ ਵਿੱਚ ਪ੍ਰਾਚੀ, ਅਨਾਮਿਕਾ ਚਾਵਲਾ, ਰੀਆ, ਬਬੀਤਾ ਸ਼ਰਮਾ, ਕਲਪਨਾ ਬਾਂਸਲ ਅਤੇ ਰਿੰਕੀ ਨਥਾਨੀ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਨੇ ਰਾਹਗੀਰਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਰਹਿਣ ਅਤੇ ਹਰਿਆਲੀ ਵਧਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਸਮਾਗਮ ਦੌਰਾਨ ਹਾਜ਼ਰ ਲੋਕਾਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਇਸ ਨੂੰ ਸਮਾਜ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਵੱਲ ਇੱਕ ਸ਼ਲਾਘਾਯੋਗ ਕਦਮ ਕਰਾਰ ਦਿੱਤਾ। ਟਰੱਸਟ ਵੱਲੋਂ ਭਵਿੱਖ ਵਿੱਚ ਵੀ ਅਜਿਹੀਆਂ ਸਮਾਜ ਸੇਵੀ ਅਤੇ ਵਾਤਾਵਰਣ ਸੁਰੱਖਿਆ ਨਾਲ ਜੁੜੀਆਂ ਮੁਹਿੰਮਾਂ ਨੂੰ ਲਗਾਤਾਰ ਜਾਰੀ ਰੱਖਣ ਦਾ ਦ੍ਰਿੜ ਇਰਾਦਾ ਦੁਹਰਾਇਆ।
- Download Babushahi App
-
-