BREAKING- ਪਠਾਨਕੋਟ ਦੇ ਧਾਰ ਕਲਾਂ 'ਚ ਭਾਰੀ ਮੀਂਹ ਕਾਰਨ ਲੈਂਡਸਲਾਇਡ, ਦਰਜਨਾਂ ਪਿੰਡਾਂ ਦਾ ਸੰਪਰਕ ਟੁੱਟਿਆ!
ਪਠਾਨਕੋਟ/ਚੰਡੀਗੜ੍ਹ, 21 ਜੁਲਾਈ 2026- ਪੰਜਾਬ ਦੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਮੋਹਲੇਧਾਰ ਬਾਰਿਸ਼ ਨੇ ਜਨ-ਜੀਵਨ ਪੂਰੀ ਤਰ੍ਹਾਂ ਅਸਤ-ਵਿਅਸਤ ਕਰ ਦਿੱਤਾ ਹੈ। ਧਾਰ ਕਲਾਂ ਇਲਾਕੇ ਵਿੱਚ ਪਹਾੜੀ ਤੋਂ ਮਲਬਾ ਅਤੇ ਵਿਸ਼ਾਲ ਚਟਾਨਾਂ ਖਿਸਕਣ ਕਾਰਨ ਨਾਰਾਇਣਪੁਰ-ਲਧੇਟੀ ਮਾਰਗ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਇਸ ਲੈਂਡਸਲਾਇਡ ਕਰਕੇ ਦਰਜਨਾਂ ਲਾਗਲੇ ਪਿੰਡਾਂ ਦਾ ਸ਼ਹਿਰ ਨਾਲੋਂ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ ਹੈ, ਜਿਸ ਕਾਰਨ ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਹਾ ਹੈ।
ਧਾਰ ਕਲਾਂ ਖੇਤਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਆਮ ਰੋਜ਼ਾਨਾ ਦੀ ਜ਼ਿੰਦਗੀ ਠੱਪ ਹੋ ਕੇ ਰਹਿ ਗਈ ਹੈ। ਸੜਕੀ ਰਸਤੇ ਬੰਦ ਹੋਣ ਅਤੇ ਖਰਾਬ ਮੌਸਮ ਦੇ ਚਲਦਿਆਂ ਕਈ ਸਕੂਲੀ ਬੱਚੇ ਆਪਣੀਆਂ ਜਮਾਤਾਂ ਵਿੱਚ ਨਹੀਂ ਪਹੁੰਚ ਸਕੇ। ਪ੍ਰਸ਼ਾਸਨ ਵਲੋਂ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਤਾਂ ਜੋ ਸੜਕ ਤੋਂ ਮਲਬਾ ਹਟਾ ਕੇ ਆਵਾਜਾਈ ਨੂੰ ਜਲਦ ਤੋਂ ਜਲਦ ਬਹਾਲ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਅੰਮ੍ਰਿਤਸਰ ਸਮੇਤ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਪੈਣ ਦੀਆਂ ਖ਼ਬਰਾਂ ਹਨ, ਜਦੋਂ ਕਿ ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦਿਨ ਭਰ ਘਣੇ ਬਾਦਲ ਛਾਏ ਰਹੇ।
- Download Babushahi App
-
-