DA ਮਾਮਲੇ 'ਤੇ ਹਾਈਕੋਰਟ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰੱਖਿਆ ਰਿਜ਼ਰਵ
Babushahi Network
ਚੰਡੀਗੜ੍ਹ, 22 ਜੁਲਾਈ 2026- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਬਕਾਇਆ ਚੱਲ ਰਹੇ DA ਅਤੇ DR ਨਾਲ ਜੁੜੀਆਂ ਪਟੀਸ਼ਨਾਂ 'ਤੇ ਚੱਲ ਰਹੀ ਸੁਣਵਾਈ ਅੱਜ ਮੁਕੰਮਲ ਹੋ ਗਈ ਹੈ। ਦੋਵਾਂ ਧਿਰਾਂ, ਯਾਨੀ ਕਿ ਪਟੀਸ਼ਨਰਾਂ (ਮੁਲਾਜ਼ਮਾਂ/ਪੈਨਸ਼ਨਰਾਂ) ਅਤੇ ਪੰਜਾਬ ਸਰਕਾਰ ਦੇ ਵਕੀਲਾਂ ਦੀਆਂ ਤਿੱਖੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਨਯੋਗ ਅਦਾਲਤ ਨੇ ਇਸ ਮਾਮਲੇ 'ਤੇ ਆਪਣਾ ਫ਼ੈਸਲਾ ਰਿਜ਼ਰਵ (ਸੁਰੱਖਿਅਤ) ਰੱਖ ਲਿਆ ਹੈ। ਅਦਾਲਤ ਵੱਲੋਂ ਇਹ ਫ਼ੈਸਲਾ ਆਉਣ ਵਾਲੇ ਦਿਨਾਂ ਵਿੱਚ ਸੁਣਾਇਆ ਜਾਵੇਗਾ, ਜਿਸ 'ਤੇ ਸੂਬੇ ਦੇ ਲਗਭਗ 3.5 ਲੱਖ ਮੌਜੂਦਾ ਸਰਕਾਰੀ ਕਰਮਚਾਰੀਆਂ ਅਤੇ 4 ਲੱਖ ਤੋਂ ਵੱਧ ਪੈਨਸ਼ਨਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
- Download Babushahi App
-
-