ਸੋਨਮ ਵਾਂਗਚੁਕ ਨੇ 26 ਦਿਨਾਂ ਬਾਅਦ ਤੋੜਿਆ ਵਰਤ
ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਇਹ 3 ਵੱਡੇ ਭਰੋਸੇ; PM ਮੋਦੀ ਨੇ ਵੀ ਕੀਤੀ ਸਿਹਤਮੰਦੀ ਦੀ ਅਪੀਲ
Ravi Jakhu/ ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 24 ਜੁਲਾਈ (2026): NEET ਪੇਪਰ ਲੀਕ ਅਤੇ ਸਿੱਖਿਆ ਸੁਧਾਰਾਂ ਦੀ ਮੰਗ ਨੂੰ ਲੈ ਕੇ ਪਿਛਲੇ 26 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਮਸ਼ਹੂਰ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ (Sonam Wangchuk) ਨੇ ਕੇਂਦਰ ਸਰਕਾਰ ਦੇ ਲਿਖਤੀ ਭਰੋਸੇ ਤੋਂ ਬਾਅਦ ਆਪਣਾ ਵਰਤ ਖ਼ਤਮ ਕਰ ਦਿੱਤਾ ਹੈ। ਕੇਂਦਰੀ ਮੰਤਰੀ ਜੇਪੀ ਨੱਡਾ (JP Nadda) ਅਤੇ ਜਤਿੰਦਰ ਸਿੰਘ ਨੇ ਗੁਰੂਗ੍ਰਾਮ ਦੇ ਹਸਪਤਾਲ ਵਿੱਚ ਪਹੁੰਚ ਕੇ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਜੂਸ ਪਿਲਾ ਕੇ ਵਰਤ ਖ਼ੁਲ੍ਹਵਾਇਆ।
- Download Babushahi App
-
-