CJP ਨਾਲ ਜੇ ਪੀ ਨੱਡਾ ਦੀ ਬੈਠਕ ਖ਼ਤਮ, ਗੱਲ ਸਿਰੇ ਲੱਗੀ ਜਾਂ ਨਹੀਂ ?
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 24 ਜੁਲਾਈ 2026 : ਕਭਾਜਪਾ ਦੇ ਸੀਨੀਅਰ ਲੀਡਰ ਜੇ ਪੀ ਨੱਡਾ ਨਾਲ ਕਾਕਰੋਚ ਜਨਤਾ ਪਾਰਟੀ ਦੇ ਅਹੁੱਦੇਦਾਰਾਂ ਦੀ ਬੈਠਕ ਖ਼ਤਮ ਹੋ ਗਈ ਹੈ। ਖ਼ਬਰ ਇਹ ਮਿਲੀ ਹੈ ਹੈ ਕਿ ਇਸ ਗਲਬਾਤ ਵਿਚ ਗਲ ਸਿਰੇ ਨਾਲ ਲੱਗੀ। ਜੇ ਪੀ ਨੱਡਾ ਨੇ ਕਿਹਾ ਕਿ ਗਲਬਾਤ ਵਧੀਆ ਰਹੀ ਅਤੇ 2 ਘੰਟੇ ਤੱਕ ਇਹ ਸਿਲਸਿਲਾ ਚਲਦਾ ਰਿਹਾ।
ਸੂਤਰਾਂ ਅਨੁਸਾਰ ਇਸ ਗਲਬਾਤ ਦਾ ਕੋਈ ਸਿੱਟਾ ਨਹੀਂ ਨਿਕਲਿਆ।
ਜਨਤਾ ਪਾਰਟੀ ਅਤੇ ਸਰਕਾਰ ਵਿਚਕਾਰ ਸ਼ੁੱਕਰਵਾਰ ਨੂੰ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿਖੇ ਇੱਕ ਮੀਟਿੰਗ ਹੋਈ। ਕੇਂਦਰੀ ਮੰਤਰੀਆਂ ਜੇਪੀ ਨੱਡਾ ਅਤੇ ਜਤਿੰਦਰ ਸਿੰਘ ਨੇ ਸਰਕਾਰ ਦੀ ਨੁਮਾਇੰਦਗੀ ਕੀਤੀ, ਜਦੋਂ ਕਿ ਸੌਰਭ ਦਾਸ ਅਤੇ ਆਸ਼ੂਤੋਸ਼ ਰੰਕਾ ਨੇ ਸੀਜੇਪੀ ਦੀ ਨੁਮਾਇੰਦਗੀ ਕੀਤੀ।
ਮੀਟਿੰਗ ਤੋਂ ਬਾਅਦ, ਸੀਜੇਪੀ ਦੇ ਬੁਲਾਰਿਆਂ ਨੇ ਕਿਹਾ, "ਅਸੀਂ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਕੋਈ ਸਮਝੌਤਾ ਨਹੀਂ ਕਰਾਂਗੇ। ਸਰਕਾਰ ਨੇ ਇਸ 'ਤੇ ਵਿਚਾਰ ਕਰਨ ਲਈ ਕੱਲ੍ਹ ਤੱਕ ਦਾ ਸਮਾਂ ਮੰਗਿਆ ਹੈ। ਸਰਕਾਰ ਮੁਆਵਜ਼ਾ ਦੇਣ ਅਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈਣ ਲਈ ਸਹਿਮਤ ਹੋ ਗਈ ਹੈ।"
- Download Babushahi App
-
-