BREAKING- ਪੇਪਰ ਲੀਕ ਮਾਮਲੇ 'ਚ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, NTA ਦੇ 47 ਅਧਿਕਾਰੀ ਬਰਖ਼ਾਸਤ
ਚੰਡੀਗੜ੍ਹ, 24 ਜੁਲਾਈ 2026 - ਦੇਸ਼ ਭਰ ਵਿੱਚ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਉੱਠ ਰਹੇ ਵਿਰੋਧ ਅਤੇ ਵਿਦਿਆਰਥੀਆਂ ਦੇ ਵੱਧਦੇ ਦਬਾਅ ਦੇ ਦਰਮਿਆਨ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਸ਼ਾਮ ਇੱਕ ਵੱਡਾ ਫ਼ੈਸਲਾ ਲੈਂਦਿਆਂ ਨੈਸ਼ਨਲ ਟੈਸਟਿੰਗ ਏਜੰਸੀ (NTA) ਦੇ 47 ਅਧਿਕਾਰੀਆਂ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਹ ਕਾਰਵਾਈ ਉਸ ਸਮੇਂ ਸਾਹਮਣੇ ਆਈ ਹੈ, ਜਦੋਂ ਦਿੱਲੀ ਦੇ ਜੰਤਰ-ਮੰਤਰ 'ਤੇ ਵਿਦਿਆਰਥੀ ਅਤੇ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਪੇਪਰ ਲੀਕ ਦੇ ਮਾਮਲਿਆਂ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੀਆਂ ਹਨ।
- Download Babushahi App
-
-