454 ਫਾਰਮਾਸਿਸਟ ਭਰਤੀ ਨਕਲ ਘੋਟਾਲਾ, ਸਿਹਤ ਮੰਤਰੀ ਦੇਣ ਅਸਤੀਫ਼ਾ: ਪਰਗਟ ਸਿੰਘ
ਭਰਤੀ ਘੋਟਾਲੇ ਵਿੱਚ ਸਪੀਕਰ ਸੰਧਵਾਂ ਅਤੇ ਹਲਕਾ ਵਿਧਾਇਕ ਸਮੇਤ ਵੱਡੇ ਸਿਆਸੀ ਸਰਪ੍ਰਸਤੀ ਦੇ ਬਿਨਾ ਨਕਲ ਘੋਟਾਲਾ ਸੰਭਵ ਨਹੀਂ
ਅੰਤਰਰਾਜੀ ਗਿਰੋਹ ਨੇ ਨਕਲ ਕਿਵੇਂ ਕਰਵਾਈ, ਪੂਰੇ ਮਾਮਲੇ ਦੀ ਸਿਟਿੰਗ ਜੱਜ ਤੋਂ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ
ਪ੍ਰਿੰਸੀਪਲ ਦੀਪਕ ਨੇ ਆਪਣੇ ਰਿਸ਼ਤੇਦਾਰਾਂ ਦੀਆਂ ਡਿਊਟੀਆਂ ਲਗਾਈਆਂ, ਸੈਂਟਰਾਂ 'ਤੇ ਜੈਮਰ ਨਹੀਂ ਲਗਾਏ, ਮੇਰੇ ਕੋਲ ਸਾਰੇ ਸਬੂਤ ਹਨ: ਕਿਕੀ ਢਿੱਲੋਂ
ਚੰਡੀਗੜ੍ਹ, 24 ਜੁਲਾਈ 2026
ਸਾਬਕਾ ਸਿੱਖਿਆ ਮੰਤਰੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਵਿਧਾਇਕ ਪ੍ਰਗਟ ਸਿੰਘ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਅੱਜ ਚੰਡੀਗੜ੍ਹ ਵਿੱਚ NEET-UG ਪੇਪਰ ਲੀਕ ਵਾਂਗ ਹੀ, ਪੰਜਾਬ ਵਿੱਚ 454 ਫਾਰਮਾਸਿਸਟ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਏ ਕਥਿਤ ਧੋਖਾਧੜੀ ਦੇ ਘੁਟਾਲੇ ਸਬੰਧੀ ਅਹਿਮ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਬਾਰੇ ਗੰਭੀਰ ਸਵਾਲ ਉਠਾਏ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਅਸਤੀਫ਼ੇ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ, ਫਿਰ ਵੀ ਸਰਕਾਰ ਨੇ ਅਜੇ ਤੱਕ ਕਿਸੇ ਨੂੰ ਜਵਾਬਦੇਹ ਨਹੀਂ ਠਹਿਰਾਇਆ ਹੈ। ਸਿਹਤ ਮੰਤਰੀ ਬਲਬੀਰ ਸਿੰਘ ਨੇ ਇਸ ਮਾਮਲੇ 'ਤੇ ਕੋਈ ਬਿਆਨ ਵੀ ਜਾਰੀ ਨਹੀਂ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਦਿੱਲੀ ਟੀਮ ਇਸ ਮੁੱਦੇ 'ਤੇ ਚੁੱਪੀ ਧਾਰ ਕੇ ਬੈਠੀ ਹੈ, ਜਦੋਂ ਕਿ ਦਿੱਲੀ NEET ਮਾਮਲੇ ਵਿੱਚ ਪੂਰੀ ਤਰ੍ਹਾਂ ਰਾਜਨੀਤੀ ਖੇਡ ਰਹੀ ਹੈ।
ਸਾਬਕਾ ਸਿੱਖਿਆ ਮੰਤਰੀ ਅਤੇ ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਨੀਟ-ਯੂਜੀ ਪੇਪਰ ਲੀਕ ਦੀ ਤਰ੍ਹਾਂ ਹੀ ਪੰਜਾਬ ਵਿੱਚ 454 ਫਾਰਮਾਸਿਸਟ ਭਰਤੀ ਪ੍ਰੀਖਿਆ ਦੌਰਾਨ ਸਾਹਮਣੇ ਆਏ ਕਥਿਤ ਨਕਲ ਘੋਟਾਲੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਇਸ ਮਾਮਲੇ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ, ਪਰ ਸਰਕਾਰ ਨੇ ਅਜੇ ਤੱਕ ਕਿਸੇ ਦੀ ਜਵਾਬਦੇਹੀ ਤੈਅ ਨਹੀਂ ਕੀਤੀ। ਇੱਥੋਂ ਤੱਕ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ 'ਤੇ ਇੱਕ ਵੀ ਬਿਆਨ ਨਹੀਂ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੀ 'ਆਪ' ਲੀਡਰਸ਼ਿਪ ਵੀ ਇਸ ਮਾਮਲੇ 'ਤੇ ਚੁੱਪ ਬੈਠੀ ਹੈ, ਜਦਕਿ ਨੀਟ ਦੇ ਮੁੱਦੇ 'ਤੇ ਦਿੱਲੀ ਵਿੱਚ ਪੂਰੀ ਤਰ੍ਹਾਂ ਸਿਆਸਤ ਕੀਤੀ ਜਾ ਰਹੀ ਹੈ।
ਪਰਗਟ ਸਿੰਘ ਨੇ ਕਿਹਾ ਕਿ 454 ਫਾਰਮਾਸਿਸਟ ਭਰਤੀ ਪ੍ਰੀਖਿਆ ਵਿੱਚ ਜਿਸ ਤਰ੍ਹਾਂ ਨਕਲ ਗਿਰੋਹ ਦੇ ਸਰਗਰਮ ਹੋਣ, ਬਲੂਟੂਥ ਡਿਵਾਈਸਾਂ ਦੀ ਵਰਤੋਂ, ਪ੍ਰੀਖਿਆ ਕੇਂਦਰਾਂ 'ਤੇ ਸਿਗਨਲ ਜੈਮਰ ਨਾ ਲਗਾਉਣ ਅਤੇ ਨਿਯਮਾਂ ਦੀ ਖੁੱਲ੍ਹੀ ਉਲੰਘਣਾ ਦੇ ਦੋਸ਼ ਸਾਹਮਣੇ ਆਏ ਹਨ, ਉਹ ਬਹੁਤ ਹੀ ਗੰਭੀਰ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੀ ਐਫਆਈਆਰ ਵਿੱਚ ਵੀ ਕਈ ਅਹਿਮ ਤੱਥ ਦਰਜ ਹਨ, ਜਿਸ ਕਾਰਨ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਰ ਵੀ ਜ਼ਰੂਰੀ ਬਣ ਜਾਂਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਕੁਝ ਸਰਕਾਰ ਦੀ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ ਸੀ। ਇਹ ਘੋਟਾਲਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੇ ਹਲਕੇ ਦੇ ਵਿਧਾਇਕ ਦੀ ਨੱਕ ਹੇਠਾਂ ਹੋਇਆ।
ਸਾਬਕਾ ਸਿਹਤ ਮੰਤਰੀ ਨੇ ਫ਼ਰੀਦਕੋਟ ਵਿੱਚ ਬਾਬਾ ਫ਼ਰੀਦ ਯੂਨੀਵਰਸਿਟੀ ਵਿੱਚ ਹੋਏ ਇਸ ਕਥਿਤ ਨਕਲ ਘੋਟਾਲੇ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੇ ਦੋਸ਼ਾਂ ਮੁਤਾਬਕ ਇਹ ਪੂਰੀ ਯੋਜਨਾ ਤਹਿਤ ਕੀਤਾ ਗਿਆ ਘੋਟਾਲਾ ਸੀ, ਜਿਸ ਵਿੱਚ ਸਪੀਕਰ ਸੰਧਵਾਂ ਅਤੇ ਮੌਜੂਦਾ ਵਿਧਾਇਕ ਦੀ ਭੂਮਿਕਾ ਰਹੀ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਦੀਪਕ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਅਤੇ ਉਸ ਨੇ ਆਪਣੇ ਹੀ ਰਿਸ਼ਤੇਦਾਰਾਂ ਭੈਣ, ਜੀਜਾ, ਭਰਜਾਈ ਅਤੇ ਹੋਰ ਪਰਿਵਾਰਕ ਮੈਂਬਰਾਂ ਦੀ ਡਿਊਟੀ ਲਗਾਈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਇਸ ਸਬੰਧੀ ਸਾਰੇ ਸਬੂਤ ਮੌਜੂਦ ਹਨ ਅਤੇ ਇਹ ਵੀ ਸਬੂਤ ਹਨ ਕਿ ਪ੍ਰੀਖਿਆ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਕੇ ਕੁਝ ਉਮੀਦਵਾਰਾਂ ਨੂੰ ਫਾਇਦਾ ਪਹੁੰਚਾਇਆ ਗਿਆ।
ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਪ੍ਰੀਖਿਆ ਕੇਂਦਰਾਂ ਦੀ ਚੋਣ, ਡਿਊਟੀਆਂ ਦੀ ਤਾਇਨਾਤੀ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਗੰਭੀਰ ਬੇਨਿਯਮੀਆਂ ਕੀਤੀਆਂ ਗਈਆਂ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ 'ਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹਨ, ਉਨ੍ਹਾਂ ਦੀ ਭੂਮਿਕਾ ਦੀ ਵੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਇੰਨੇ ਵੱਡੇ ਮਾਮਲੇ 'ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੋਈ ਸਪੱਸ਼ਟ ਬਿਆਨ ਨਹੀਂ ਆਇਆ। ਜੇਕਰ ਮੈਡੀਕਲ ਸਿੱਖਿਆ ਅਤੇ ਭਰਤੀ ਪ੍ਰਕਿਰਿਆ ਨਾਲ ਜੁੜਿਆ ਇੰਨਾ ਵੱਡਾ ਵਿਵਾਦ ਸਾਹਮਣੇ ਆਇਆ ਹੈ ਤਾਂ ਸਬੰਧਤ ਮੰਤਰੀ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਸਿੱਖਿਆ ਪ੍ਰਣਾਲੀ ਨਾਲ ਜੁੜੇ ਲਗਾਤਾਰ ਸਾਹਮਣੇ ਆ ਰਹੇ ਵਿਵਾਦਾਂ ਅਤੇ ਅਧਿਆਪਕਾਂ ਦੀਆਂ ਸਮੱਸਿਆਵਾਂ 'ਤੇ ਚੁੱਪ ਹਨ।
ਉਨ੍ਹਾਂ ਅੰਮ੍ਰਿਤਸਰ ਦੇ ਖਾਲਸਾ ਕਾਲਜ ਦੇ ਇੱਕ ਪ੍ਰੋਫੈਸਰ ਦੀ ਖੁਦਕੁਸ਼ੀ ਨਾਲ ਜੁੜੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਧਿਆਪਕਾਂ ਅਤੇ ਸਿੱਖਿਆ ਜਗਤ ਵਿੱਚ ਵੀ ਅਸੰਤੁਸ਼ਟੀ ਵੱਧ ਰਹੀ ਹੈ। ਜੇਕਰ ਕਿਸੇ ਪ੍ਰੋਫੈਸਰ ਨੂੰ ਪ੍ਰਤਾਡ਼ਨਾ ਕਾਰਨ ਇੰਨੇ ਕਠੋਰ ਕਦਮ ਚੁੱਕਣ ਪੈ ਰਹੇ ਹਨ ਜਾਂ ਸਰਕਾਰ ਨੂੰ ਮਾਨਸਿਕ ਦਬਾਅ ਬਾਰੇ ਪੱਤਰ ਲਿਖਣੇ ਪੈ ਰਹੇ ਹਨ ਤਾਂ ਇਹ ਸਿੱਖਿਆ ਪ੍ਰਣਾਲੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਮਾਮਲੇ ਵਿੱਚ ਵੀ ਡਾ. ਬਲਬੀਰ ਸਿੰਘ ਪੂਰੀ ਤਰ੍ਹਾਂ ਚੁੱਪ ਹਨ।
ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਇਸ ਮੁੱਦੇ ਨੂੰ ਸਿਆਸੀ ਨਹੀਂ, ਸਗੋਂ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਮਸਲਾ ਮੰਨਦੀ ਹੈ। ਨੀਟ-ਯੂਜੀ ਪੇਪਰ ਲੀਕ ਨਾਲ ਦੇਸ਼ ਭਰ ਦੇ ਲੱਖਾਂ ਵਿਦਿਆਰਥੀ ਪ੍ਰਭਾਵਿਤ ਹੋਏ ਹਨ ਅਤੇ ਪੰਜਾਬ ਵਿੱਚ 454 ਫਾਰਮਾਸਿਸਟ ਭਰਤੀ ਘੋਟਾਲੇ ਨੇ ਵੀ ਹਜ਼ਾਰਾਂ ਨੌਜਵਾਨਾਂ ਦਾ ਭਰੋਸਾ ਤੋੜਿਆ ਹੈ। ਦੋਸ਼ੀਆਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਉੱਚ ਪੱਧਰੀ ਅਤੇ ਸੁਤੰਤਰ ਜਾਂਚ ਕਰਵਾਈ ਜਾਵੇ ਅਤੇ ਨਕਲ ਮਾਫੀਆ ਤੇ ਉਨ੍ਹਾਂ ਨੂੰ ਸਰਪ੍ਰਸਤੀ ਦੇਣ ਵਾਲੇ ਸਾਰੇ ਲੋਕਾਂ ਦੀ ਪਛਾਣ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
- Download Babushahi App
-
-