ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 26 ਜੁਲਾਈ 2026 : ਜ਼ਿਲ੍ਹਾ ਪੁਲਿਸ ਮੁਖੀ SSP ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਇੱਕ ਹੋਰ ਅਹਿਮ ਸਫਲਤਾ ਹਾਸਲ ਕੀਤੀ ਹੈ , ਪੁਲਿਸ ਟੀਮ ਨੇ ਕਾਰਵਾਈ ਦੌਰਾਨ 30 ਗ੍ਰਾਮ ਹੈਰੋਇਨ ਸਮੇਤ ਇੱਕ ਮਹਿਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਤੋਂ ਬਰਾਮਦ ਕੀਤੀ ਗਈ ਹੈਰੋਇਨ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ , ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਦੇ ਸਬੰਧ ਕਿਸ-ਕਿਸ ਵਿਅਕਤੀ ਨਾਲ ਹਨ ਅਤੇ ਨਸ਼ਾ ਤਸਕਰੀ ਦੇ ਇਸ ਜਾਲ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ
- Download Babushahi App
-
-