ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੇ ਲਈ ਆਡੀਟੋਰੀਅਮ ਮੀਲ ਪੱਥਰ ਸਾਬਤ ਹੋਵੇਗਾ – ਕੁਲਵਿੰਦਰ ਸਿੰਘ ਢਾਹਾਂ
*ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਆਧੁਨਿਕ ਆਡੀਟੋਰੀਅਮ ਦਾ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਵੱਲੋਂ ਉਦਘਾਟਨ*
ਬੰਗਾ 27 ਜੁਲਾਈ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਧੀਨ ਚੱਲ ਰਹੇ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਨਵੇਂ ਆਧੁਨਿਕ ਆਡੀਟੋਰੀਅਮ ਦਾ ਉਦਘਾਟਨ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਇਸ ਮੌਕੇ ਉਨ੍ਹਾਂ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਇਸ ਆਡੀਟੋਰੀਅਮ ਵਿਚ ਆਯੋਜਿਤ ਹੋਣ ਵਾਲੇ ਸੈਮੀਨਾਰਾਂ, ਵਰਕਸ਼ਾਪਾਂ, ਵਿਦਿਅਕ ਕਾਨਫਰੰਸਾਂ, ਸੱਭਿਆਚਾਰਕ ਸਮਾਗਮਾਂ ਅਤੇ ਹੋਰ ਵਿਦਿਅਕ ਗਤੀਵਿਧੀਆਂ ਨਾਲ ਪੈਰਾ ਮੈਡੀਕਲ ਕਾਲਜ ਵਿਦਿਆਰਥੀਆਂ ਨੂੰ ਤਰੱਕੀ ਦੇ ਨਵੇਂ ਮੌਕੇ ਪ੍ਰਾਪਤ ਹੋਣਗੇ ਅਤੇ ਉਨ੍ਹਾਂ ਦੀ ਸ਼ਖਸੀਅਤ ਦਾ ਸਰਵਪੱਖੀ ਵਿਕਾਸ ਹੋਵੇਗਾ। ਇਸ ਦੇ ਨਾਲ-ਨਾਲ ਇਹ ਆਡੀਟੋਰੀਅਮ ਵਿਦਿਆਰਥੀਆਂ ਦੀ ਅਕਾਦਮਿਕ, ਸੱਭਿਆਚਾਰਕ ਅਤੇ ਉਹਨਾਂ ਦੀ ਪ੍ਰਤਿਭਾ ਨੂੰ ਨਿਖਾਰਣ ਲਈ ਇੱਕ ਮਹੱਤਵਪੂਰਨ ਕੇਂਦਰ ਵਜੋਂ ਕੰਮ ਕਰੇਗਾ।
ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਰਾਜਦੀਪ ਥਿਥਵਾਰ ਨੇ ਕਾਲਜ ਪ੍ਰਬੰਧਕ ਟਰੱਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਡੀਟੋਰੀਅਮ ਦੀ ਉਸਾਰੀ ਨਾਲ ਕਾਲਜ ਨੂੰ ਇੱਕ ਨਵੀਂ ਪਛਾਣ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਹ ਸਹੂਲਤ ਵਿਦਿਆਰਥੀਆਂ ਲਈ ਗਿਆਨ, ਸਿਰਜਣਾਤਮਕਤਾ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਸਮਾਗਮ ਦੌਰਾਨ ਮੈਡਮ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਸ. ਮਹਿੰਦਰ ਪਾਲ ਸਿੰਘ ਦਫ਼ਤਰ ਸੁਪਰਡੈਂਟ ਅਤੇ ਮੈਡਮ ਜੋਤੀ ਰਾਣੀ ਇੰਚਾਰਜ ਉ.ਪੀ.ਡੀ. ਮੈਨੇਜਰ ਨੇ ਵੀ ਇਸ ਨਵੀਂ ਉਪਲਬਧੀ ਲਈ ਵਧਾਈ ਦਿੱਤੀ। ਇਸ ਆਧੁਨਿਕ ਆਡੀਟੋਰੀਅਮ ਦੀ ਉਸਾਰੀ ਨੂੰ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਵਾਲੇ ਕਿਰਤੀਆਂ ਅਤੇ ਉਹਨਾਂ ਸਹਿਯੋਗੀਆਂ ਨੂੰ ਵੀ ਸ. ਕੁਲਵਿੰਦਰ ਸਿੰਘ ਢਾਹਾਂ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ । ਸਮਾਗਮ ਵਿੱਚ ਸ. ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਸ.ਭੁਪਿੰਦਰ ਸਿੰਘ ਇੰਜੀਨੀਅਰ, ਮੈਡਮ ਪਿਯੂਸ਼ੀ ਯਾਦਵ ਸਹਾਇਕ ਪ੍ਰੋਫੈਸਰ, ਡਾ. ਰਾਹੁਲ ਵਰਮੂਟਾ ਸਹਾਇਕ ਪ੍ਰੋਫੈਸਰ, ਸਮੂਹ ਅਧਿਆਪਕ, ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
- Download Babushahi App
-
-